ਇਸ ਹਫਤੇ ਰਿਕਾਰਡ ਬਾਰਿਸ਼ ਤੋਂ ਬਾਅਦ ਦੁਬਈ ਅਤੇ ਆਸ-ਪਾਸ ਦੇ ਇਲਾਕੇ ਹੜ੍ਹਾਂ ਨਾਲ ਭਰ ਗਏ। ਇੱਥੋਂ ਦੇ ਲੋਕ ਇਸ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼ੁੱਕਰਵਾਰ ਨੂੰ ਜਾਰੀ ਇਕ ਸਲਾਹ ‘ਚ ਦੂਤਘਰ ਨੇ ਕਿਹਾ ਕਿ ਅਧਿਕਾਰੀ ਕੰਮਕਾਜ ਨੂੰ ਆਮ ਬਣਾਉਣ ਲਈ 24 ਘੰਟੇ ਕੰਮ ਕਰ ਰਹੇ ਹਨ।
ਸੰਯੁਕਤ ਅਰਬ ਅਮੀਰਾਤ (ਯੂਏਈ) ਤੇ ਓਮਾਨ ‘ਚ ਆਏ ਤੂਪ਼ਾਨ ਨਾਲ ਰਿਕਾਰਡ ਬਾਰਿਸ਼ ਹੋਈ। ਇਸ ਕਾਰਨ ਇੱਥੋਂ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਪੂਰਾ ਸ਼ਹਿਰ ਪਾਣੀ ਨਾਲ ਭਰ ਗਿਆ ਹੈ। ਆਵਾਜਾਈ ਠੱਪ ਹੋ ਗਈ ਤੇ ਲੋਕ ਘਰਾਂ ‘ਚ ਹੀ ਫਸ ਗਏ। ਇੰਨਾ ਹੀ ਨਹੀਂ ਦੁਬਈ ਤੋਂ ਦਿੱਲੀ ਜਾਣ ਵਾਲੀਆਂ ਕਈ ਫਲਾਈਟਾਂ ਨੂੰ ਵੀ ਰੱਦ ਕਰਨਾ ਪਿਆ। ਇਸ ਦੌਰਾਨ, ਸੰਯੁਕਤ ਅਰਬ ਅਮੀਰਾਤ ‘ਚ ਭਾਰਤ ਦੇ ਕੌਂਸਲੇਟ ਜਨਰਲ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਂ ਇਸ ਤੋਂ ਯਾਤਰਾ ਕਰਨ ਵਾਲੇ ਭਾਰਤੀ ਯਾਤਰੀਆਂ ਨੂੰ ਸਥਿਤੀ ਦੇ ਆਮ ਹੋਣ ਤਕ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਸ ਹਫਤੇ ਰਿਕਾਰਡ ਬਾਰਿਸ਼ ਤੋਂ ਬਾਅਦ ਦੁਬਈ ਅਤੇ ਆਸ-ਪਾਸ ਦੇ ਇਲਾਕੇ ਹੜ੍ਹਾਂ ਨਾਲ ਭਰ ਗਏ। ਇੱਥੋਂ ਦੇ ਲੋਕ ਇਸ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼ੁੱਕਰਵਾਰ ਨੂੰ ਜਾਰੀ ਇਕ ਸਲਾਹ ‘ਚ ਦੂਤਘਰ ਨੇ ਕਿਹਾ ਕਿ ਅਧਿਕਾਰੀ ਕੰਮਕਾਜ ਨੂੰ ਆਮ ਬਣਾਉਣ ਲਈ 24 ਘੰਟੇ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਲਾਹ ਦਿੱਤੀ ਹੈ ਕਿ ਯਾਤਰੀ ਉਡਾਣਾਂ ਦੇ ਸਮੇਂ ਬਾਰੇ ਸਬੰਧਤ ਏਅਰਲਾਈਨਜ਼ ਤੋਂ ਪੁਸ਼ਟੀ ਹੋਣ ਤੋਂ ਬਾਅਦ ਹਵਾਈ ਅੱਡੇ ‘ਤੇ ਆਉਣ।
ਦੂਤਘਰ ਨੇ ਕਿਹਾ, ‘ਇਸ ਹਫਤੇ ਦੀ ਸ਼ੁਰੂਆਤ ‘ਚ ਯੂਏਈ ‘ਚ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਹਾਲਾਤ ਦੇ ਮੱਦੇਨਜ਼ਰ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਆਉਣ ਵਾਲੀਆਂ ਉਡਾਣਾਂ ਦੀ ਗਿਣਤੀ ਨੂੰ ਅਸਥਾਈ ਤੌਰ ‘ਤੇ ਸੀਮਤ ਕਰ ਦਿੱਤਾ ਹੈ।’
ਉਮੀਦ ਹੈ ਕਿ ਦੁਨੀਆ ਦਾ ਸਭ ਤੋਂ ਵਿਅਸਤ ਦੁਬਈ ਅੰਤਰਰਾਸ਼ਟਰੀ ਹਵਾਈ ਅੱਡਾ 24 ਘੰਟਿਆਂ ਦੇ ਅੰਦਰ ਆਮ ਵਾਂਗ ਹੋ ਜਾਵੇਗਾ। ਦੂਤਘਰ ਨੇ ਐਡਵਾਈਜ਼ਰੀ ‘ਚ ਕਿਹਾ, ‘ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਾਂ ਉਥੋਂ ਯਾਤਰਾ ਕਰਨ ਵਾਲੇ ਭਾਰਤੀ ਯਾਤਰੀਆਂ ਨੂੰ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਗੈਰ-ਜ਼ਰੂਰੀ ਯਾਤਰਾ ਨੂੰ ਮੁੜ ਤਹਿ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।’