ਪਿਕਅਪ ਮਹਿੰਦਰਾ ‘ਚ ਕਰੀਬ 25 ਤੋਂ 30 ਸਵਾਰੀਆਂ ਸਨ ਜਿਨ੍ਹਾਂ ਵਿਚੋਂ ਕਰੀਬ 12 ਸਵਾਰੀਆਂ ਦੇ ਸੱਟਾਂ ਲੱਗੀਆਂ ਤੇ ਇਕ ਗੰਭੀਰ ਜ਼ਖ਼ਮੀ ਹੋ ਗਈ। ਮੌਕੇ ‘ਤੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ 3 ਗੱਡੀਆਂ ਰਾਹੀਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚਾਇਆ ਗਿਆ।
ਅੱਜ ਸਵੇਰੇ 5:30 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਜਾ ਰਹੇ ਜਲਾਲਾਬਾਦ ਦੇ ਸ਼ਰਧਾਲੂਆਂ ਦੀ ਪਿਕਅਪ ਮਹਿੰਦਰਾ ਡਗਰੂ ਫਾਟਕ ਨੇੜੇ ਸੜਕ ਕਿਨਾਰੇ ਮਿੱਟੀ ਦੇ ਢੇਰ ਉੱਪਰ ਚੜ੍ਹ ਗਈ ਤੇ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਗੱਡੀ ‘ਚ ਕਰੀਬ 25 ਤੋਂ 30 ਸਵਾਰੀਆਂ ਸਨ ਜਿਨ੍ਹਾਂ ਵਿਚੋਂ ਕਰੀਬ 12 ਸਵਾਰੀਆਂ ਦੇ ਸੱਟਾਂ ਲੱਗੀਆਂ ਤੇ ਇਕ ਗੰਭੀਰ ਜ਼ਖ਼ਮੀ ਹੋ ਗਈ। ਮੌਕੇ ‘ਤੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ 3 ਗੱਡੀਆਂ ਰਾਹੀਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚਾਇਆ ਗਿਆ।