ਹਾਈ ਕੋਰਟ ਨੇ ਜਾਂਚ ਲਈ ਤਿੰਨ ਮੈਂਬਰਾਂ ਦੀ ਐਸਆਈਟੀ ਦਾ ਗਠਨ ਕੀਤਾ ਹੈ। ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ, ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਸਰਕਾਰ ਨੇ SIT ਲਈ ਅਫਸਰਾਂ ਦੀ ਲਿਸਟ ਹਾਈਕੋਰਟ ਨੂੰ ਸੌਂਪੀ ਹੈ। HC ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਬਣਾਉਣ ਦੀ ਗੱਲ ਕਹੀ ਸੀ। DGP ਪ੍ਰਬੋਧ ਕੁਮਾਰ ਦੀ ਅਗਵਾਈ ਚ ਇਹ SIT ਬਣੇਗੀ। ਐਸਆਈਟੀ ਵਿੱਚ ਡੀਜੀਪੀ ਹਿਊਮਨ ਰਾਈਟਸ ਪ੍ਰਬੋਧ ਕੁਮਾਰ ਤੋਂ ਇਲਾਵਾ ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਨੂੰ ਸ਼ਾਮਲ ਕੀਤਾ ਗਿਆ ਹੈ।
ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਨਵੀਂ ਐਸਆਈਟੀ ਮਾਮਲੇ ਦੀ ਜਾਂਚ ਸ਼ੁਰੂ ਕਰ ਸਕੇ। ਅਦਾਲਤ ਨੇ ਕਿਹਾ ਕਿ ਹਾਲਾਂਕਿ ਪ੍ਰਗਟਾਵੇ ਦੀ ਆਜ਼ਾਦੀ ਇੱਕ ਮੌਲਿਕ ਅਧਿਕਾਰ ਹੈ, ਪਰ ਇਸ ਨਾਲ ਸਮਾਜਿਕ ਵਿਵਸਥਾ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ।ਸੰਵਿਧਾਨ ਦੀ ਧਾਰਾ 19 ਤਹਿਤ ਨਿਰਪੱਖ ਪ੍ਰੈਸ ਅਤੇ ਸੂਚਨਾ ਰਾਹੀਂ ਜਾਗਰੂਕਤਾ ਪੈਦਾ ਕਰਨਾ ਲੋਕਤੰਤਰ ਲਈ ਬਹੁਤ ਜ਼ਰੂਰੀ ਹੈ, ਪਰ ਇਹ ਆਜ਼ਾਦੀ ਅੰਤਿਮ ਨਹੀਂ ਹੈ।