Thursday, October 17, 2024
Google search engine
HomeDeshਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਬਠਿੰਡਾ ’ਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ...

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਬਠਿੰਡਾ ’ਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਨੌਵੇਂ ਡਿਗਰੀ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਕਨਵੋਕੇਸ਼ਨ ਦੌਰਾਨ ਯੂਨੀਵਰਸਿਟੀ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਪਾਏ ਮਹੱਤਵਪੂਰਨ ਯੋਗਦਾਨ ਲਈ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਮੰਗਲਵਾਰ ਨੂੰ ਨੌਵਾਂ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿਚ ਕਈ ਉੱਘੀਆਂ ਸ਼ਖਸੀਅਤਾਂ ਮੌਜੂਦ ਰਹਿਣਗੀਆਂ। ਨੌਵੀਂ ਕਨਵੋਕੇਸ਼ਨ ਦੌਰਾਨ ਕੁੱਲ 864 ਪੀਜੀ/ਪੀਐਚਡੀ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਵਿਚ 813 ਪੋਸਟ ਗ੍ਰੈਜੂਏਟ ਡਿਗਰੀਆਂ ਅਤੇ 51 ਪੀਐਚਡੀ ਡਿਗਰੀਆਂ ਸ਼ਾਮਲ ਹਨ। ਮੁੱਖ ਮਹਿਮਾਨ ਰਾਮ ਨਾਥ ਕੋਵਿੰਦ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਸ਼ਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 41 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਪ੍ਰਦਾਨ ਕਰਨਗੇ। ਪੀਜੀ/ਪੀਐਚਡੀ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 864 ਨੌਜਵਾਨਾਂ ਵਿੱਚੋਂ 485 ਪੁਰਸ਼ ਵਿਦਿਆਰਥੀ ਅਤੇ 379 ਵਿਦਿਆਰਥਣਾਂ ਹਨ। ਘੱਟ ਗਿਣਤੀ ਦੇ ਬਾਵਜੂਦ ਮਹਿਲਾ ਵਿਦਿਆਰਥਣਾਂ ਨੇ ਪੁਰਸ਼ ਵਿਦਿਆਰਥੀਆਂ ਦੇ 13 ਮੈਡਲਾਂ ਦੇ ਮੁਕਾਬਲੇ 28 ਮੈਡਲ ਹਾਸਲ ਕੀਤੇ ਹਨ। ਲਗਪਗ 8 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਕਨਵੋਕੇਸ਼ਨ ਦੌਰਾਨ ਯੂਨੀਵਰਸਿਟੀ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਪਾਏ ਮਹੱਤਵਪੂਰਨ ਯੋਗਦਾਨ ਲਈ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments