Saturday, October 19, 2024
Google search engine
HomePanjabਸੰਗਰੂਰ ਵਿਖੇ ਕੱਚੇ ਅਧਿਆਪਕਾਂ ਵੱਲੋਂ ਸੀਐੱਮ ਦੇ ਘਰ ਸਾਹਮਣੇ ਪ੍ਰਦਰਸ਼ਨ, ਪੁਲਿਸ ਨਾਲ...

ਸੰਗਰੂਰ ਵਿਖੇ ਕੱਚੇ ਅਧਿਆਪਕਾਂ ਵੱਲੋਂ ਸੀਐੱਮ ਦੇ ਘਰ ਸਾਹਮਣੇ ਪ੍ਰਦਰਸ਼ਨ, ਪੁਲਿਸ ਨਾਲ ਧੱਕਾਮੁੱਕੀ ਵੀ ਹੋਈ

ਸੰਗਰੂਰ ਵਿਖੇ ਨੌਕਰੀ ਵਿੱਚ ਪੱਕੇ ਨਹੀਂ ਕਰਨ ਦੇ ਕਾਰਨ ਕੱਚੇ ਅਧਿਆਪਕਾਂ ਨੇ ਸੀਐੱਮ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਸ ਧੱਕਾ ਮੁੱਕੀ ਵੀ ਹੋਈ। ਇਹ ਲੋਕ ਕਰੀਬ 83 ਦਿਨਾਂ ਤੋਂ ਇੱਥੇ ਧਰਨਾ ਦੇ ਰਹੇ ਨੇ ਪਰ ਹਾਲੇ ਤੱਕ ਸਰਕਾਰ ਨੇ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਤੇ ਐਤਵਾਰ ਪ੍ਰਦਰਸ਼ਨਕਾਰੀਆਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਜਿਸ ਕਾਰਨ ਉਨ੍ਹਾਂ ਨੇ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ।

ਸੰਗਰੂਰ। 8736 ਕੱਚੇ ਅਧਿਆਪਕ ਯੂਨੀਅਨ ਸਮੇਤ ਹੋਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਸਕੇਲ ‘ਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 83 ਦਿਨਾਂ ਤੋਂ ਪਿੰਡ ਖਰਾਣਾ ਦੀ ਪਾਣੀ ਵਾਲੀ ਟੈਂਕੀ ਨੇੜੇ ਪੱਕਾ ਮੋਰਚਾ ਚੱਲ ਰਿਹਾ ਹੈ। ਪਰ ਐਤਵਾਰ ਨੂੰ ਅਧਿਆਪਕਾਂ ਦਾ ਸਬਰ ਟੁੱਟ ਗਿਆ। ਪੰਜਾਬ (Punjab) ਭਰ ਤੋਂ ਪਹੁੰਚੇ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜਬਰਦਸਤ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਪੁਲਿਸ ਅਤੇ ਕੱਚੇ ਅਧਿਆਪਕਾਂ ਵਿਚਾਲੇ ਵਿੱਚ ਜ਼ਬਰਦਸਤ ਝੜਪ ਹੋਈ।

ਇੰਨਾ ਹੀ ਨਹੀਂ ਅਧਿਆਪਕ ਕਰਮਜੀਤ ਮੁਕਤਸਰ ਨੇ ਸਰਕਾਰ ਦੀਆਂ ਅਧਿਆਪਕਾਂ ਪ੍ਰਤੀ ਸਖ਼ਤ ਨੀਤੀਆਂ ਤੋਂ ਤੰਗ ਆ ਕੇ ਖ਼ੁਦ ‘ਤੇ ਪੈਟਰੋਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਇਕ ਹੋਰ ਅਧਿਆਪਕਾ ਮਨਪ੍ਰੀਤ ਕੌਰ ਨੇ ਵੀ ਪੈਟਰੋਲ ਪੀ ਲਿਆ। ਬਾਅਦ ਚ ਉਸਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments