Sunday, December 21, 2025
Google search engine
HomeDeshਹਰਸਿਮਰਤ ਕੌਰ ਬਾਦਲ ਲਈ ਚੁਣੌਤੀ ਬਣ ਸਕਦੇ ਹਨ ਭਾਜਪਾ ਉਮੀਦਵਾਰ ਪਰਮਪਾਲ ਕੌਰ,...

ਹਰਸਿਮਰਤ ਕੌਰ ਬਾਦਲ ਲਈ ਚੁਣੌਤੀ ਬਣ ਸਕਦੇ ਹਨ ਭਾਜਪਾ ਉਮੀਦਵਾਰ ਪਰਮਪਾਲ ਕੌਰ, ਬਠਿੰਡਾ ਲੋਕ ਸਭਾ ਹਲਕੇ ਤੋਂ ਚਹੁੰਕੋਨਾ ਮੁਕਾਬਲੇ ਦੇ ਆਸਾਰ

ਭਾਰਤੀ ਜਨਤਾ ਪਾਰਟੀ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦੀ ਟਿਕਟ ਦਾ ਫੈਸਲਾ 11 ਅਪ੍ਰੈਲ ਨੂੰ ਹੀ ਹੋ ਗਿਆ ਸੀ, ਜਦੋਂ ਉਹ ਨਵੀਂ ਦਿੱਲੀ ਵਿਚ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

ਭਾਰਤੀ ਜਨਤਾ ਪਾਰਟੀ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦੀ ਟਿਕਟ ਦਾ ਫੈਸਲਾ 11 ਅਪ੍ਰੈਲ ਨੂੰ ਹੀ ਹੋ ਗਿਆ ਸੀ, ਜਦੋਂ ਉਹ ਨਵੀਂ ਦਿੱਲੀ ਵਿਚ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਰਮਪਾਲ ਮਲੂਕਾ ਨੇ ਪਾਰਟੀ ਵੱਲੋਂ ਕੋਈ ਅਧਿਕਾਰਤ ਐਲਾਨ ਨਾ ਹੋਣ ਦੇ ਬਾਵਜੂਦ ਬਠਿੰਡਾ ਸੰਸਦੀ ਹਲਕੇ ਤੋਂ ਉਮੀਦਵਾਰ ਵਜੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਹੁਣ ਉਨ੍ਹਾਂ ਦੇ ਐਲਾਨ ਨਾਲ ਇਸ ਸੰਸਦੀ ਹਲਕੇ ਵਿਚ ਚਹੁੰਕੋਲਾ ਮੁਕਾਬਲਾ ਹੋਣ ਦੇ ਆਸਾਰ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਜਦੋਂ ਕਿ ਬੀਤੀ ਦੇਰ ਸ਼ਾਮ ਕਾਂਗਰਸ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬੇਸ਼ੱਕ ਅਕਾਲੀ ਦਲ ਨੇ ਬਠਿੰਡਾ ਤੋਂ ਅਜੇ ਤਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਪਰ ਇਹ ਤੈਅ ਹੈ ਕਿ ਸਾਬਕਾ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੀ ਉਮੀਦਵਾਰ ਹੋਣਗੇ। ਹਰਸਿਮਰਤ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਬਠਿੰਡਾ ਸੰਸਦੀ ਹਲਕੇ ਵਿਚ ਸੰਪਰਕ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਹ ਕਹਿ ਚੁੱਕੇ ਹਨ ਕਿ ਜੇਕਰ ਚੋਣ ਲੜੀ ਤਾਂ ਉਹ ਬਠਿੰਡਾ ਹਲਕੇ ਤੋਂ ਲੜਨਗੇ।

ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਅਕਾਲੀ ਦਲ ਦੀ ਸੰਭਾਵਿਤ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਅਤੇ ਤਿੰਨ ਵਾਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਹੋਵੇਗੀ, ਕਿਉਂਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਕਾਰਨ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਭਾਜਪਾ ਦੀਆਂ ਵੋਟਾਂ ਮਿਲਦੀਆਂ ਰਹੀਆਂ ਹਨ। ਪਰ ਇਸ ਵਾਰ ਗਠਜੋੜ ਨਾ ਹੋਣ ਅਤੇ ਭਾਜਪਾ ਆਪਣੇ ਬਲਬੂਤੇ ਚੋਣ ਮੈਦਾਨ ਵਿਚ ਆਉਣ ਕਾਰਨ ਭਾਜਪਾ ਦੀ ਵੋਟ ਅਕਾਲੀ ਦਲ ਨੂੰ ਨਹੀਂ ਪਵੇਗੀ ਜਿਸ ਨਾਲ ਅਕਾਲੀ ਉਮੀਦਵਾਰ ਨੂੰ ਹੀ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਬਣ ਗਈ ਹੈ। ਪਿਛਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਤੇ ਨਜ਼ਰ ਮਾਰੀਏ ਤਾਂ ਸਾਰੇ 9 ਵਿਧਾਨ ਸਭਾ ਹਲਕਿਆਂ ’ਚ ਭਾਜਪਾ ਉਮੀਦਵਾਰਾਂ ਨੂੰ 30 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਇਸ ਵਾਰ ਵਿਧਾਨ ਸਭਾ ਚੋਣ ਵੀ ਭਾਜਪਾ ਨੇ ਜਿਹੜਾ ਸਿੱਧਾ ਭਾਜਪਾ ਉਮੀਦਵਾਰ ਦੀ ਝੋਲੀ ’ਚ ਚਲਾ ਜਾਵੇਗਾ। ਜੇਕਰ ਪਿਛਲੀ ਵਿਧਾਨ ਸਭਾ ਦੀਆਂ ਵੋਟਾਂ ਹੀ ਗਿਣ ਲਈਆਂ ਜਾਣ ਤਾਂ ਇਸ ਦਾ ਸਿੱਧਾ ਨੁਕਸਾਨ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹੋ ਸਕਦਾ ਹੈ।

ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੌਕਰੀ ਜੁਆਇਨ ਕਰਨ ਤੋਂ ਬਾਅਦ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਬੀਡੀਪੀਓ ਰਹਿਣ ਤੋਂ ਇਲਾਵਾ ਲੰਬੇ ਸਮੇਂ ਤੋਂ ਦੋਵਾਂ ਜ਼ਿਲ੍ਹਿਆਂ ਵਿਚ ਏਡੀਸੀ ਵਜੋਂ ਤਾਇਨਾਤ ਰਹੇ ਹਨ, ਜਿਸ ਕਾਰਨ ਦੋਵਾਂ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਚੰਗੀ ਜਾਣ ਪਛਾਣ ਹੈ। ਪਿੰਡਾਂ ਦੇ ਕੋਈ ਮੌਜੂਦਾ ਤੇ ਸਾਬਕਾ ਸਰਪੰਚ ਪਰਮਪਾਲ ਕੌਰ ਨਾਲ ਕੌਰ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ।

ਪਰਮਪਾਲ ਕੌਰ ਮਲੂਕਾ ਨੂੰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੋਣ ਦਾ ਵੀ ਫਾਇਦਾ ਮਿਲੇਗਾ। ਸਿਕੰਦਰ ਮਲੂਕਾ ਅਕਾਲੀ ਦਲ ਦੇ ਦਿੱਗਜ ਆਗੂ ਹਨ। ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਮੌੜ ਅਤੇ ਭੁੱਚੋ ਖੇਤਰਾਂ ਵਿਚ ਉਨ੍ਹਾਂ ਦਾ ਚੰਗਾ ਜਨ ਆਧਾਰ ਮੰਨਿਆ ਜਾਂਦਾ ਹੈ। ਉਹ ਮੌੜ ਹਲਕੇ ਦੇ ਇੰਚਾਰਜ ਰਹੇ ਹਨ। ਭਾਵੇਂ ਸਿਕੰਦਰ ਮਲੂਕਾ ਹਾਲੇ ਵੀ ਅਕਾਲੀ ਦਲ ਵਿਚ ਹਨ ਪਰ ਉਨ੍ਹਾਂ ਨੇ ਵੀ ਫਿਲਹਾਲ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਦੇ ਕਿਸੇ ਸਮੇਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ। ਜੇਕਰ ਉਹ ਭਾਜਪਾ ’ਚ ਸ਼ਾਮਲ ਨਹੀਂ ਹੁੰਦੇ ਹਨ, ਤਾਂ ਵੀ ਉਨ੍ਹਾਂ ਦੇ ਪ੍ਰਭਾਵ ਹੇਠਲੀਆਂ ਜ਼ਿਆਦਾਤਰ ਵੋਟਾਂ ਪਰਮਪਾਲ ਕੌਰ ਨੂੰ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਿਕੰਦਰ ਮਲੂਕਾ ਨੂੰ ਆਖ਼ਰਕਾਰ ਆਪਣੀ ਨੂੰਹ ਦੀ ਮਦਦ ਲਈ ਅੱਗੇ ਆਉਣਾ ਪਵੇਗਾ। ਸਿਕੰਦਰ ਮਲੂਕਾ ਦੇ ਪ੍ਰਭਾਵ ਕਾਰਨ ਪਰਮਪਾਲ ਕੌਰ ਨੂੰ ਪੈਣ ਵਾਲੀਆਂ ਵੋਟਾਂ ਦਾ ਸਿੱਧਾ ਨੁਕਸਾਨ ਅਕਾਲੀ ਦਲ ਨੂੰ ਹੋਵੇਗਾ।

ਪਰਮਪਾਲ ਕੌਰ ਮਲੂਕਾ-ਉਮੀਦਵਾਰ ਬਠਿੰਡਾ ਲੋਕ ਸਭਾ ਹਲਕਾ, ਭਾਰਤੀ ਜਨਤਾ ਪਾਰਟੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments