ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਉਕਤ ਪਿੰਡ ਦੇ ਹੀ ਇਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਦੀ ਟੀਮ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਵੱਲੋਂ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਗਿਆ।
ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਉਕਤ ਪਿੰਡ ਦੇ ਹੀ ਇਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਦੀ ਟੀਮ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਵੱਲੋਂ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਗਿਆ।
ਜਵਾਬੀ ਕਾਰਵਾਈ ‘ਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ।