SSP Mohali ਦੀਪਕ ਪਾਰੀਕ ਨੇ ਦੱਸਿਆ ਕਿ ਛੱਤ ਚੌਕ ਨੇੜਿਓਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।
ਮੁਹਾਲੀ ਪੁਲਿਸ ਨੇ ਇੰਟਰਨੈਸ਼ਨਲ ਏਅਰਪੋਰਟ ਰੋਡ ਤੇ ਛੱਤ ਚੌਕ ਨੇੜਿਓਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਪਵਾਇੰਟ 32 ਬੋਰ, ਦੋ ਕਾਰਤੂਸ ਤੇ ਇੱਕ ਐਕਸਯੂਵੀ ਕਾਰ (ਪੀਬੀ19-ਵੀ-3453) ਬਰਾਮਦ ਕੀਤੀ ਗਈ ਹੈ।
ਮੁਲਜ਼ਮਾਂ ਦੀ ਪਛਾਣ ਅਵਨਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ। ਐਸਐਸਪੀ ਮੁਹਾਲੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਆਈਟੀ ਸਿਟੀ ਮੁਹਾਲੀ ਵਿੱਚ ਅਸਲਾ ਐਕਟ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਮੁਲਜ਼ਮਾਂ ਨੂੰ ਇਸ ਤਰ੍ਹਾਂ ਕੀਤਾ ਕਾਬੂ
ਏਅਰਪੋਰਟ ਰੋਡ ‘ਤੇ ਸਥਿਤ ਚੌਕ ‘ਚ ਸੀ.ਆਈ.ਏ ਸਟਾਫ ਦੀ ਪੁਲਿਸ ਮੌਜੂਦ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਮੁਲਜ਼ਮ ਕਾਲੇ ਰੰਗ ਦੀ ਐਕਸਯੂਵੀ-300 ਕਾਰ ਵਿੱਚ ਚੌਕ ਵਿੱਚ ਖੜ੍ਹੇ ਆਪਣੇ ਦੋਸਤ ਦੀ ਉਡੀਕ ਕਰ ਰਹੇ ਸਨ।
ਉਸ ‘ਤੇ ਪਹਿਲਾਂ ਹੀ ਲੜਾਈ-ਝਗੜੇ ਦਾ ਮਾਮਲਾ ਦਰਜ ਹੈ। ਇਸ ਦੇ ਨਾਲ ਹੀ ਉਸ ਕੋਲ ਨਾਜਾਇਜ਼ ਹਥਿਆਰ ਵੀ ਹਨ। ਸੂਚਨਾ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ। ਇਸ ਦੇ ਨਾਲ ਹੀ ਕੀ ਉਹ ਕੋਈ ਅਪਰਾਧ ਕਰਨ ਜਾ ਰਿਹਾ ਸੀ?
ਪੁਲਿਸ ਅਨੁਸਾਰ ਇੰਦਰਪ੍ਰੀਤ ਸਿੰਘ ਦੀ ਉਮਰ 27 ਸਾਲ ਹੈ। ਉਹ 12ਵੀਂ ਪਾਸ ਹੈ। ਮੁਲਜ਼ਮ ਖ਼ਿਲਾਫ਼ ਕੁੱਟਮਾਰ ਦਾ ਕੇਸ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸੰਦੀਪ ਸਿੰਘ ਦੀ ਉਮਰ 36 ਸਾਲ ਹੈ। 12ਵੀਂ ਜਮਾਤ ਤੱਕ ਪੜ੍ਹਿਆ। ਉਹ ਵਿਆਹਿਆ ਹੋਇਆ ਹੈ।