ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਇਸ ਤਰ੍ਹਾਂ ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ 15 ਅਪ੍ਰੈਲ ਨੂੰ ਮਿਲੇ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਇਸ ਤਰ੍ਹਾਂ ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ 15 ਅਪ੍ਰੈਲ ਨੂੰ ਮਿਲੇ ਸਨ। ਉਦੋਂ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਮੀਟਿੰਗ ਟੈਲੀਫੋਨ ‘ਤੇ ਕਰਵਾਈ ਗਈ ਸੀ।
ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਸਹੀ ਢੰਗ ਨਾਲ ਮਿਲਣ ਨਾ ਦੇਣ ਦੇ ਦੋਸ਼ ਲਾਏ ਸਨ। ਉਨ੍ਹਾਂ ਨੂੰ ਕੇਜਰੀਵਾਲ ਨੂੰ ਜੰਗਲੇ ਰਾਹੀਂ ਮਿਲਾਇਆ ਗਿਆ ਸੀ। ਤਿਹਾੜ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਗਵੰਤ ਮਾਨ ਬਾਹਰ ਆਏ ਅਤੇ ਕਿਹਾ ਕਿ ਉਨ੍ਹਾਂ ਨੂੰ ਸਿਰਫ 30 ਮਿੰਟ ਲਈ ਹੀ ਮਿਲਣ ਦਿੱਤਾ ਗਿਆ। ਸ਼ੀਸ਼ੇ ਇੱਕ ਪਾਸੇ ਉਹ ਸਨ ਅਤੇ ਦੂਜੇ ਪਾਸੇ ਕੇਜਰੀਵਾਲ। ਸ਼ੀਸ਼ਾ ਵੀ ਮੈਲਾ ਸੀ। ਅਜਿਹੇ ‘ਚ ਉਹ ਕੇਜਰੀਵਾਲ ਦਾ ਚਿਹਰਾ ਵੀ ਠੀਕ ਤਰ੍ਹਾਂ ਨਹੀਂ ਦੇਖ ਸਕੇ। ਉਹ ਇੱਕ ਦੂਜੇ ਨਾਲ ਟੈਲੀਫੋਨ ਰਾਹੀਂ ਗੱਲ ਕਰਦੇ ਸਨ।
ਹਾਲ ਹੀ ਵਿੱਚ ਸੀਐੱਮ ਕੇਜਰੀਵਾਲ ਨਾਲ ਮੁਲਾਕਾਤ ਨੂੰ ਲੈ ਕੇ ਕਈ ਵਿਵਾਦ ਪੈਦਾ ਹੋਏ ਸਨ। ਆਤਿਸ਼ੀ ਨੇ 24 ਅਪ੍ਰੈਲ ਨੂੰ ਮੁੱਖ ਮੰਤਰੀ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ। ਇਸ ‘ਤੇ ਆਪ ਨੇ ਦੋਸ਼ ਲਾਇਆ ਸੀ ਕਿ ਅਜਿਹਾ ਵਿਹਾਰ ਅੰਗਰੇਜ਼ਾਂ ਦੇ ਸਮੇਂ ਦੌਰਾਨ ਵੀ ਨਹੀਂ ਹੋਇਆ ਸੀ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਆਤਿਸ਼ੀ ਨੇ 29 ਅਪ੍ਰੈਲ ਨੂੰ ਮਿਲਣਾ ਸੀ, ਇਸ ਲਈ ਸਿਰਫ਼ ਸੌਰਭ ਭਾਰਦਵਾਜ ਨੂੰ ਹੀ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ।