ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ, ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਖਿਲਾਫ ਮਾਣਹਾਨੀ ਦੇ ਅੱਜ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਖ਼ੁਦ ਅਦਾਲਤ ‘ਚ ਮੌਜੂਦ ਸਨ।
ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ, ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਖਿਲਾਫ ਮਾਣਹਾਨੀ ਦੇ ਅੱਜ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਖ਼ੁਦ ਅਦਾਲਤ ‘ਚ ਮੌਜੂਦ ਸਨ। ਅਦਾਲਤ ਨੇ ਪਤੰਜਲੀ ਆਯੁਰਵੇਦ ਲਿਮਟਡ ਦੇ ਐੱਮਡੀ ਰਾਮਦੇਵ ਨੂੰ ਦੋ ਦਿਨਾਂ ਅੰਦਰ ਅਖਬਾਰਾਂ ਵਿਚ ਪ੍ਰਕਾਸ਼ਿਤ ਮੁਆਫੀ ਨੂੰ ਰਿਕਾਰਡ ‘ਤੇ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਉੱਥੇ ਹੀ ਅਦਾਲਤ ਨੇ ਬਾਬਾ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ 30 ਅਪ੍ਰੈਲ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਹਾਲਾਂਕਿ ਬਾਬਾ ਰਾਮਦੇਵ ਦੇ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ‘ਚ ਦਲੀਲ ਦਿੱਤੀ, ਅਸੀਂ ਕੱਲ੍ਹ ਕਈ ਅਖ਼ਬਾਰਾਂ ‘ਚ ਮਾਫ਼ੀਨਾਮਾ ਪ੍ਰਕਾਸ਼ਿਤ ਕਰਵਾਇਆ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਮਾਫ਼ੀਨਾਮਾ ਕੱਲ੍ਹ ਹੀ ਕਿਉਂ ਪ੍ਰਕਾਸ਼ਿਤ ਕਰਵਾਇਆ ਗਿਆ। ਇਸ ਤੋਂ ਇਲਾਵਾ ਬੈਂਚ ਨੇ ਇਹ ਸਵਾਲ ਵੀ ਉਠਾਇਆ ਕਿ ਆਖ਼ਰ ਮਾਫ਼ੀਨਾਮਾ ਓਨਾ ਹੀ ਵੱਡਾ ਛਪਿਆ ਹੈ, ਜਿੰਨਾ ਵੱਡਾ ਪਤੰਜਲੀ ਦਾ ਇਸ਼ਤਿਹਾਰ ਛਪਦਾ ਹੈ।
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਇਹ ਵੀ ਕਿਹਾ ਕਿ ਖਪਤਕਾਰ ਮਾਮਲਿਆਂ ਦਾ ਮੰਤਰਾਲਾ, ਸਹਿ-ਪ੍ਰਤੀਰੋਧੀ ਵਜੋਂ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਤੋਂ ਸਵਾਲ ਪੁੱਛ ਰਿਹਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਦੇਸ਼ ਭਰ ਦੇ ਰਾਜ ਲਾਇਸੰਸਿੰਗ ਅਥਾਰਟੀਜ਼ ਨੂੰ ਵੀ ਧਿਰਾਂ ਵਜੋਂ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੁਝ ਸਵਾਲਾਂ ਦੇ ਜਵਾਬ ਵੀ ਦੇਣੇ ਹੋਣਗੇ।