Tuesday, October 15, 2024
Google search engine
HomeDeshSC ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ...

SC ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab Govt ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਫੰਡਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments