ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਣ 5ਜੀ ਸਪੈਕਟ੍ਰਮ ਘੁਟਾਲੇ ਦੇ ਨਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2012 ਵਿਚ 2ਜੀ ਅਲਾਟਮੈਂਟ ਦੌਰਾਨ ਭਾਜਪਾ ਨੇ ਖੁਦ ਪਹਿਲਾਂ ਆਓ, ਪਹਿਲਾਂ ਪਾਓ ਨੀਤੀ ਦਾ ਵਿਰੋਧ ਕੀਤਾ ਸੀ।
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਣ 5ਜੀ ਸਪੈਕਟ੍ਰਮ ਘੁਟਾਲੇ ਦੇ ਨਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2012 ਵਿਚ 2ਜੀ ਅਲਾਟਮੈਂਟ ਦੌਰਾਨ ਭਾਜਪਾ ਨੇ ਖੁਦ ਪਹਿਲਾਂ ਆਓ, ਪਹਿਲਾਂ ਪਾਓ ਨੀਤੀ ਦਾ ਵਿਰੋਧ ਕੀਤਾ ਸੀ। ਸੁਪਰੀਮ ਕੋਰਟ ਨੇ ਵੀ ਇਸ ਨੀਤੀ ਦੇ ਬਦਲੇ ਸਪੈਕਟ੍ਰਮ ਦੀ ਨਿਲਾਮੀ ਕਰਨ ਦੇ ਹੁਕਮ ਦਿੱਤੇ ਸਨ ਪਰ ਅੱਜ ਭਾਜਪਾ ਦੀ ਕੇਂਦਰ ਸਰਕਾਰ ਆਪਣੀ ਸੋਚ ਤੋਂ ਪਿੱਛੇ ਹਟ ਗਈ ਹੈ।
ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕੇਂਦਰ ਨੇ 150 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਅਤੇ ਫਿਰ ਸੰਸਦ ਵਿਚ ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਪਾਸ ਕਰਵਾ ਲਈ ਅਤੇ ਹੁਣ ਇਸ ਨੂੰ ਸੁਪਰੀਮ ਕੋਰਟ ਤੋਂ ਵੀ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹਾ ਕਰ ਰਹੇ ਹਨ ਪਰ ‘ਆਪ’ ਦੇਸ਼ ਦੀ ਜਨਤਾ ਨੂੰ ਮੂਰਖ ਨਹੀਂ ਬਣਨ ਦੇਵੇਗੀ ਤੇ ਭਾਜਪਾ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਉਨ੍ਹਾਂ ਕਿਹਾ, ‘ਭਾਜਪਾ ਦੀ ਕੇਂਦਰ ਸਰਕਾਰ ਅਤੇ ਪੀਐੱਮ ਨੇ ਆਪਣੇ ਦੇਸ਼ ਦੇ 15 ਲੱਖ ਕਰੋੜ ਰੁਪਏ ਆਪਣੇ ਦੋਸਤਾਂ ਵਿੱਚ ਵੰਡ ਦਿੱਤੇ। ਸਾਢੇ ਤਿੰਨ ਲੱਖ ਕਰੋੜ ਰੁਪਏ ਮਾਫ ਕਰ ਦਿੱਤੇ। ਸਭ ਕੁਝ ਆਪਣੇ ਇਕ ਦੋਸਤ ਨੂੰ ਸੌਂਪ ਦਿੱਤਾ। ਪਹਿਲਾਂ ਉਹ ਦੂਜਿਆਂ ਦੇ ਘਪਲੇ ਗਿਣਾਉਂਦੇ ਸਨ ਅਤੇ ਹੁਣ ਆਪਣੇ ਘੁਟਾਲਿਆਂ ਦੀ ਸੂਚੀ ਲੰਬੀ ਕਰਦੇ ਜਾ ਰਹੇ ਹਨ। ਸੰਜੇ ਸਿੰਘ ਨੇ ਕਿਹਾ ਕਿ 5ਜੀ ਸਪੈਕਟ੍ਰਮ ਘੁਟਾਲਾ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਹੋਵੇਗਾ।