ਪੀੜਤ ਨੇ ਦੱਸਿਆ ਕਿ ਜਦੋਂ ਉਹ ਅਗਲੇ ਦਿਨ ਸਵੇਰੇ 8 ਵਜੇ ਦੁਕਾਨ ‘ਤੇ ਆਇਆ ਤਾਂ ਦੇਖਿਆ ਕੀ ਦੁਕਾਨ ਵਿੱਚੋਂ ਕੋਈ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ ਸੀ ਉਸਨੇ ਕਿਹਾ ਕਿ ਉਸਨੂੰ ਸ਼ੱਕ ਹੈ ਕੀ ਚੋਰਾਂ ਨੇ ਦੁਕਾਨ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ।
ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਚੋਰੀ ਦੀਆਂ ਘਟਨਾਵਾਂ ਦਿਨੋ ਦਿਨ ਵੱਧ ਰਹੀਆਂ ਹਨ ਅਤੇ ਪੁਲਿਸ ਇਹਨਾਂ ਘਟਨਾਵਾਂ ਨੂੰ ਰੋਕਣ ਲਈ ਨਾ ਕਾਮਯਾਬ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ ਅਜਿਹੀ ਹੀ ਇੱਕ ਚੋਰੀ ਦੀ ਘਟਨਾ ਨਿਊ ਕੈਂਟ ਇਲਾਕੇ ‘ਚ ਸ਼ਾਪਿੰਗ ਕੰਪਲੈਕਸ ‘ਚ ਬੇਕਰੀ ਅਤੇ ਮਠਿਆਈ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾ ਕੇ 70 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰਨ ਦੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਥਾਣਾ ਕੋਤਵਾਲੀ ਪੁਲਿਸ ਨੇ ਪੀੜਤ ਦੁਕਾਨਦਾਰ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੀੜਤ ਦੁਕਾਨਦਾਰ ਜਸਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਖੋਸਾ ਪਾਡੇ ਥਾਣਾ ਸਦਰ ਜ਼ਿਲ੍ਹਾ ਮੋਗਾ ਹਾਲ ਵਾਸੀ ਮੁਸ਼ਕਵੇਦ ਥਾਣਾ ਸਿਟੀ ਕਪੂਰਥਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਫੌਜ ‘ਚੋਂ ਸੇਵਾਮੁਕਤ ਹੈ। ਉਸ ਨੇ ਨਵੀਂ ਛਾਉਣੀ ਨੇੜੇ ਮੁਸ਼ਕਵੇਦ ਵਿਖੇ ਸ਼ਾਪਿੰਗ ਕੰਪਲੈਕਸ ‘ਚ ਦੁਕਾਨ ਨੰਬਰ 1 ਖੋਲ੍ਹੀ ਹੈ ਜਿੱਥੇ ਉਹ ਬੇਕਰੀ ਤੇ ਮਿਠਾਈ ਦੀ ਦੁਕਾਨ ਚਲਾਉਂਦਾ ਹੈ। ਉਹ ਦੁਕਾਨ ਦੀ ਵਿਕਰੀ ਦੇ ਪੈਸੇ ਦੁਕਾਨ ਵਿੱਚ ਰੱਖੇ ਲੋਹੇ ਦੇ ਛੋਟੇ ਬਕਸੇ ਵਿੱਚ ਰੱਖ ਲੈਂਦਾ ਸੀ। 31 ਮਾਰਚ ਦੀ ਰਾਤ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ। ਉਸ ਨੇ ਕੋਲਡ ਡਰਿੰਕਸ ਤੇ ਕੁਰਕਰੇ ਸਪਲਾਈ ਕਰਨ ਵਾਲੇ ਨੂੰ ਦੇਣ ਲਈ ਬਕਸੇ ‘ਚ ਰੱਖੀ 70,000 ਰੁਪਏ ਦੀ ਨਕਦੀ ਰੱਖੀ ਸੀ। ਪੀੜਤ ਨੇ ਦੱਸਿਆ ਕਿ ਜਦੋਂ ਉਹ ਅਗਲੇ ਦਿਨ ਸਵੇਰੇ 8 ਵਜੇ ਦੁਕਾਨ ‘ਤੇ ਆਇਆ ਤਾਂ ਦੇਖਿਆ ਕੀ ਦੁਕਾਨ ਵਿੱਚੋਂ ਕੋਈ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ ਸੀ ਉਸਨੇ ਕਿਹਾ ਕਿ ਉਸਨੂੰ ਸ਼ੱਕ ਹੈ ਕੀ ਚੋਰਾਂ ਨੇ ਦੁਕਾਨ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਦੇ ਏਐਸਆਈ ਅਮਰਜੀਤ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਚੋਰੀ ਦੀ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਦੁਕਾਨਦਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।