Thursday, October 17, 2024
Google search engine
HomeDeshਕੀ ਅੱਜ ਸੰਜੇ ਸਿੰਘ ਨੂੰ ਰਿਹਾਅ ਕੀਤਾ ਜਾਵੇਗਾ ਜਾਂ ਕਰਨਾ ਪਵੇਗਾ ਇੰਤਜ਼ਾਰ...

ਕੀ ਅੱਜ ਸੰਜੇ ਸਿੰਘ ਨੂੰ ਰਿਹਾਅ ਕੀਤਾ ਜਾਵੇਗਾ ਜਾਂ ਕਰਨਾ ਪਵੇਗਾ ਇੰਤਜ਼ਾਰ ? ਜਾਣੋ ਕਿੱਥੇ ਫਸਿਆ ਪੇਚ

ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਕੀ ਉਸ ਨੂੰ ਅੱਜ ਬੁੱਧਵਾਰ ਨੂੰ ਰਿਹਾਅ ਕੀਤਾ ਜਾਵੇਗਾ ਜਾਂ ਉਸ ਨੂੰ ਇਸ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਇਸ ਸਬੰਧੀ ਸਥਿਤੀ ਸਪੱਸ਼ਟ ਨਹੀਂ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਅਜੇ ਤੱਕ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਦਾ ਹੁਕਮ ਨਹੀਂ ਮਿਲਿਆ ਹੈ। ਤਿਹਾੜ ਜੇਲ੍ਹ ਦੇ ਸੂਤਰਾਂ ਦਾ ਕਹਿਣਾ ਹੈ ਕਿ ਜ਼ਮਾਨਤ ਦੀਆਂ ਸ਼ਰਤਾਂ ਸਮੇਤ ਅਦਾਲਤ ਵਿੱਚ ਆਰਡਰ ਤਿਆਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਜਾਵੇਗਾ।

ਸੁਪਰੀਮ ਕੋਰਟ ਵੱਲੋਂ ‘ਆਪ’ ਆਗੂ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਕਿਹਾ ਕਿ ਉਹ ਚਾਹੁੰਦੇ ਸਨ ਕਿ ‘ਆਪ’ ਆਗੂ ਨੂੰ ਅੱਜ ਹੀ ਰਿਹਾਅ ਕਰ ਦਿੱਤਾ ਜਾਵੇ, ਪਰ ਪ੍ਰਕਿਰਿਆ ਸਬੰਧੀ ਮੁੱਦਿਆਂ ਕਾਰਨ ਦੇਰੀ ਹੋਈ। ਸਿੰਘ ਦੇ ਵਕੀਲ ਨੇ ਉਮੀਦ ਜਤਾਈ ਹੈ ਕਿ ਬੁੱਧਵਾਰ ਸਵੇਰ ਤੱਕ ਕਾਨੂੰਨੀ ਰਸਮਾਂ ਪੂਰੀਆਂ ਹੋ ਜਾਣਗੀਆਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments