ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਲੜ ਚੁੱਕੇ ਪਾਰਟੀ ਦੇ ਲੀਗਲ ਸੈੱਲ ਦੇ ਸਾਬਕਾ ਪ੍ਰਧਾਨ ਜਸਟਿਸ ਜੋਰਾ ਸਿੰਘ ਮਾਨ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਇਸ ਵਾਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਲੜ ਚੁੱਕੇ ਪਾਰਟੀ ਦੇ ਲੀਗਲ ਸੈੱਲ ਦੇ ਸਾਬਕਾ ਪ੍ਰਧਾਨ ਜਸਟਿਸ ਜੋਰਾ ਸਿੰਘ ਮਾਨ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਇਸ ਵਾਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਉਹ ਪਹਿਲਾਂ ਪਾਰਟੀ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦੇ ਸਨ ਪਰ ਟਿਕਟ ਕਰਮਜੀਤ ਅਨਮੋਲ ਨੂੰ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਨੇ ਸਬੰਧਤ ਹੋਣ ਦੇ ਬਾਵਜੂਦ ਉਹ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਹੀ ਚੱਲ ਰਹੇ ਸਨ। ਜਸਟਿਸ ਜੋਰਾ ਸਿੰਘ ਦਾ ਕਹਿਣਾ ਹੈ ਕਿ ਉਹ ਇਸ ਲਈ ਤਿਆਰੀ ਕਰ ਰਹੇ ਹਨ, ਉਹ ਚੋਣ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿਚ ਜਾਣਗੇ।
ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ 2015 ਵਿਚ ਕੋਟਕਪੂਰਾ ਦੇ ਬਹਿਬਲ ਕਲਾਂ ਵਿਚ ਪੁਲਿਸ ਫਾਇਰਿੰਗ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਸੀ। ਅਕਾਲੀ ਦਲ ਦੀ ਸਰਕਾਰ ਨੇ ਇਸ ਦੀ ਜਾਂਚ ਲਈ ਸਾਬਕਾ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿਚ ਕਮਿਸ਼ਨ ਦਾ ਗਠਨ ਕੀਤਾ ਸੀ ਤੇ ਉਨ੍ਹਾਂ ਵੱਲੋਂ ਜੁਲਾਈ 2016 ਵਿਚ ਇਸ ਦੀ ਰਿਪੋਰਟ ਵੀ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਅਕਾਲੀ ਦਲ ਤੇ ਉਸ ਦੇ ਬਾਅਦ ਕੈਪਟਨ ਸਰਕਾਰ ਨੇ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਤੇ ਇਕ ਹੋਰ ਕਮਿਸ਼ਨ ਬਣਾ ਕੇ ਇਸ ਦੀ ਜਾਂਚ ਦੁਬਾਰਾ ਕਰਵਾਈ ਸੀ।