ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਲਈ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਜਾਮਾ ਮਸਜਿਦ ਹਾਲ ਬਾਜ਼ਾਰ, ਮਸਜਿਦ ਸਿਕੰਦਰ ਖਾਨ ਗੋਲ ਹੱਟੀ ਚੌਕ, ਮਸਜਿਦ ਮੌਲਾ ਬਖਸ਼ ਅਤੇ ਈਦਗਾਹ ਮੀਆਂ ਸ਼ਮਦੂ ਸ਼ਾਹ ਵਿਖੇ ਸਜਦਾ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ‘ਤੇ ਆਪਣੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ ਅਤੇ ਈਦ ਦਾ ਤਿਉਹਾਰ ਮਨਾਉਣ ਲਈ ਆਪਣੀ ਮਾਤਾ ਹਰਪਾਲ ਕੌਰ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਾਲ ਇਤਿਹਾਸਕ ਸ਼ਹਿਰ ਮਲੇਰਕੋਟਲਾ ਪਹੁੰਚੇ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਈਦ ਦੇ ਸ਼ੁਭ ਮੌਕੇ ‘ਤੇ ਮਲੇਰਕੋਟਲਾ ਮਸਜਿਦ ‘ਚ ਸਜਦਾ ਕਰ ਕੇ ਮੁਸਲਿਮ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀ ਅਤੇ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਲਈ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਜਾਮਾ ਮਸਜਿਦ ਹਾਲ ਬਾਜ਼ਾਰ, ਮਸਜਿਦ ਸਿਕੰਦਰ ਖਾਨ ਗੋਲ ਹੱਟੀ ਚੌਕ, ਮਸਜਿਦ ਮੌਲਾ ਬਖਸ਼ ਅਤੇ ਈਦਗਾਹ ਮੀਆਂ ਸ਼ਮਦੂ ਸ਼ਾਹ ਵਿਖੇ ਸਜਦਾ ਕੀਤਾ। ਉਨ੍ਹਾਂ ਨੇ ਆਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਮਿਲੇ ਪਿਆਰ ਅਤੇ ਆਸ਼ੀਰਵਾਦ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।
ਈਦ ਦੇ ਸ਼ੁਭ ਤਿਉਹਾਰ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੀਰਾ ਮਸਜਿਦ ਪਠਾਨਕੋਟ ਅਤੇ ਜਾਮੀਆ ਮਦੀਨਾ ਮਸਜਿਦ ਆਸ਼ਾ ਬਾਨੋ ਪਹੁੰਚੇ। ਉਨ੍ਹਾਂ ਨੇ ਉਥੇ ਮੌਜੂਦ ਮੁਸਲਿਮ ਭਰਾਵਾਂ ਨਾਲ ਆਪਣੀਆਂ ਸ਼ੁੱਭਕਾਮਨਾਵਾਂ ਸਾਂਝੀਆਂ ਕੀਤੀਆਂ। ਪੰਜਾਬ ਦੇ ਸਿਹਤ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਬਲਬੀਰ ਸਿੰਘ ਨੇ ਪਟਿਆਲਾ ਦੀ ਈਦਗਾਹ ਵਿਖੇ ਸਜਦਾ ਕੀਤਾ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।