ਦੋ ਸਕੇ ਭਰਾਵਾਂ ਵੱਲੋਂ ਆਪਣੇ ਮਾਮੇ ਨੂੰ ਘਰ ਲਿਜਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਥਾਣਾ ਫੱਤੂ ਢੀਂਗਾ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਸਮੇਤ ਚਾਰ ਦੇ ਖਿਲਾਫ ਧਾਰਾ 302 ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ
ਦੋ ਸਕੇ ਭਰਾਵਾਂ ਵੱਲੋਂ ਆਪਣੇ ਮਾਮੇ ਨੂੰ ਘਰ ਲਿਜਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਥਾਣਾ ਫੱਤੂ ਢੀਂਗਾ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਸਮੇਤ ਚਾਰ ਦੇ ਖਿਲਾਫ ਧਾਰਾ 302 ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਮਨਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਸੈਫਲਾਬਾਦ ਥਾਣਾ ਫੱਤੂ ਢਿੰਗਾ ਜਿਲਾ ਕਪੂਰਥਲਾ ਨੇ ਦੱਸਿਆ ਕਿ 10 ਅਪ੍ਰੈਲ ਨੂੰ ਰਾਤ ਕਰੀਬ 10 ਵਜੇ ਉਸ ਦਾ ਪਿਤਾ ਗੁਰਮੁਖ ਸਿੰਘ ਅਤੇ ਉਸਦੀ ਮਾਸੀ ਦਾ ਲੜਕਾ ਜਤਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਰਿਆ ਥਾਣਾ ਮੱਖੂ ਜਿਲ੍ਹਾ ਫਿਰੋਜਪੁਰ ਨਾਲ ਪਿੰਡ ਉੱਚਾ ਤੋਂ ਆਪਣੇ ਪਿੰਡ ਸੈਫਲਾਬਾਦ ਨੂੰ ਆਪਣੇ ਵਾਹਨਾਂ ਤੇ ਜਾ ਰਹੇ ਸਨ ਜਦੋਂ ਉਹ ਆਪਣੀ ਭੂਆ ਕੁਲਦੀਪ ਕੌਰ ਦੇ ਘਰ ਦੇ ਨੇੜੇ ਪੁੱਜੇ ਤਾਂ ਘਰ ਦੇ ਬਾਹਰ ਪਹਿਲਾਂ ਤੋਂ ਉਸ ਦੀ ਭੂਆ ਦੇ ਲੜਕੇ ਗੁਰਪ੍ਰੀਤ ਸਿੰਘ , ਕਾਰਜ ਸਿੰਘ ਪੁਤਰਾਨ ਸੁਖਦੇਵ ਸਿੰਘ ਅਤੇ ਉਸਦੀ ਭੂਆ ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ ਅਤੇ ਭੂਆ ਦੀ ਲੜਕੀ ਸੋਨੀਆ ਖੜੇ ਸਨ ਜਿਨਾਂ ਨੇ ਉਹਨਾਂ ਨੂੰ ਘੇਰ ਲਿਆ ਅਤੇ ਉਸ ਦੇ ਪਿਤਾ ਗੁਰਮੁਖ ਸਿੰਘ ਨੂੰ ਫੜ ਕੇ ਖਿੱਚ ਧੂ ਕਰਕੇ ਘਰ ਦੇ ਅੰਦਰ ਲੈ ਗਏ ਜਦੋਂ ਉਹ ਵੀ ਆਪਣੇ ਪਿਤਾ ਨੂੰ ਛਡਾਉਣ ਲਈ ਗਿਆ ਤਾਂ ਉਕਤ ਮੁਲਜਮਾਂ ਨੇ ਘਰ ਦਾ ਦਰਵਾਜ਼ਾ ਬੰਦ ਕਰ ਦਿੱਤਾ ਤਾਂ ਗੁਰਪ੍ਰੀਤ ਸਿੰਘ ਨੇ ਘਰ ਦੇ ਅੰਦਰੋਂ ਦਾਤਰ ਚੁੱਕ ਕੇ ਉਸ ਦੇ ਦੇਖਦੇ ਉਸਦੇ ਪਿਤਾ ਦੇ ਸਿਰ ਵਿੱਚ ਮਾਰਿਆ ਜਿਸ ਨਾਲ ਉਸ ਦਾ ਪਿਤਾ ਫਰਸ਼ ਤੇ ਡਿੱਗ ਪਿਆ ਤੇ ਗੰਭੀਰ ਰੂਪ ਜਖਮੀ ਹੋ ਗਿਆ ਜਦੋਂ ਉਹ ਅਤੇ ਉਸ ਦੀ ਮਾਸੀ ਦਾ ਲੜਕਾ ਉਸਦੇ ਪਿਤਾ ਨੂੰ ਛਡਾਉਣ ਲੱਗੇ ਤਾਂ ਉਕਤ ਮੁਲਜਮਾਂ ਨੇ ਉਹਨਾਂ ਨਾਲ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਦੋ ਉਸ ਵੱਲੋਂ ਤੇ ਉਸ ਦੇ ਪਿਤਾ ਵੱਲੋਂ ਮਾਰ ਦਿੱਤਾ ਮਾਰ ਦਿੱਤਾ ਦਾ ਰੌਲਾ ਪਾਇਆ ਤਾਂ ਉਕਤ ਮੁਲਜਮ ਪਿੱਛੇ ਹਟ ਗਏ ਜਿਸ ਤੋਂ ਬਾਅਦ ਮਨਜੀਤ ਸਿੰਘ ਵੱਲੋਂ ਆਪਣੀ ਮਾਸੀ ਦੇ ਲੜਕੇ ਨਾਲ ਜਖਮੀ ਹੋਏ ਆਪਣੇ ਪਿਤਾ ਗੁਰਮੁਖ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿੱਥੇ 12 ਅਪ੍ਰੈਲ ਨੂੰ ਉਸ ਦੇ ਪਿਤਾ ਦੀ ਮੌਤ ਹੋ ਗਈ ਐਸ ਐਚ ਕੰਵਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਗੁਰਮੁਖ ਸਿੰਘ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕਾਰਜ ਸਿੰਘ , ਗੁਰਪ੍ਰੀਤ ਸਿੰਘ ਪੁੱਤਰਾਨ ਸੁਖਦੇਵ ਸਿੰਘ, ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ, ਸੋਨੀਆ ਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਸੈਫਲਾਬਾਦ ਥਾਣਾ ਫੱਤੂ ਢੀਂਗਾ ਜਿਲ੍ਹਾ ਕਪੂਰਥਲਾ ਦੇ ਖਿਲਾਫ ਧਾਰਾ 302,342,324,34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਕਾਰਜ ਸਿੰਘ ਨੂੰ ਕਾਬੂ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉਨਾਂ ਕਿਹਾ ਕਿ ਕਤਲ ਦੀ ਵਜਾ ਰੰਜਿਸ਼ ਇਹ ਸੀ ਕਿ ਜਿਸ ਵਿਅਕਤੀ ਦਾ ਕਤਲ ਹੋਇਆ ਉਸ ਦੀ ਲੜਕੀ ਨੇ ਉਸ ਦੀ ਭੈਣ ਦੇ ਲੜਕੇ ਨਾਲ ਵਿਆਹ ਕਰਵਾਇਆ ਸੀ