ਅੱਜ ਜਾਰੀ ਕੀਤੀ ਲਿਸਟ ‘ਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨ ਸ਼ੇਰ ਕਲਸੀ (ਸ਼ੈਰੀ ਕਲਸੀ), ਜਲੰਧਰ (ਐਸਸੀ) ਤੋਂ ਪਵਨ ਕੁਮਾਰ ਟੀਨੂੰ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।
ਆਮ ਆਦਮੀ ਪਾਰਟੀ (AAP) ਨੇ ਆਗਾਮੀ ਲੋਕ ਸਭਾ ਚੋਣਾਂ (Lok Sabha Election 2024) ਲਈ ਇਕ ਹੋਰ ਲਿਸਟ ਜਾਰੀ ਕੀਤੀ ਹੈ ਜਿਸ ਵਿਚ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਅੱਜ ਜਾਰੀ ਕੀਤੀ ਲਿਸਟ ‘ਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨ ਸ਼ੇਰ ਕਲਸੀ (ਸ਼ੈਰੀ ਕਲਸੀ), ਜਲੰਧਰ (ਐਸਸੀ) ਤੋਂ ਪਵਨ ਕੁਮਾਰ ਟੀਨੂੰ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।
ਪਹਿਲੀ ਲਿਸਟ ‘ਚ ਆਮ ਆਦਮੀ ਪਾਰਟੀ ਨੇ 8 ਉਮੀਦਵਾਰ ਐਲਾਨੇ ਸੀ ਜਿਸ ਵਿਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੀ ਨਾਂ ਸੀ ਪਰ ਰਿੰਕੂ ਨੇ ਟਿਕਟ ਮਿਲਣ ਤੋਂ ਬਾਅਦ ਭਾਜਪਾ ਜੁਆਇੰਨ ਕਰ ਲਈ। ਦੂਜੀ ਲਿਸਟ ਵਿਚ ਆਮ ਆਦਮੀ ਪਾਰਟੀ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮਾਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਦੇ ਨਾਵਾਂ ਦਾ ਐਲਾਨ ਕੀਤਾ ਸੀ।