ਸ਼੍ਰੇਅਸ ਅਈਅਰ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਕਿਉਂਕਿ ਇਹ ਟੀਮ ਦਾ ਪਹਿਲਾ ਅਪਰਾਧ ਸੀ। ਜੇਕਰ ਇਹ ਗਲਤੀ ਦੁਹਰਾਈ ਗਈ ਤਾਂ ਕਪਤਾਨਾਂ ‘ਤੇ 24 ਲੱਖ ਰੁਪਏ ਦਾ ਜੁਰਮਾਨਾ ਲੱਗੇਗਾ। ਇਸ ਤੋਂ ਇਲਾਵਾ ਟੀਮ ਦੇ ਹੋਰ ਮੈਂਬਰਾਂ ‘ਤੇ ਵੀ ਮੈਚ ਫੀਸ ਦਾ 25 ਫੀਸਦੀ ਜੁਰਮਾਨਾ ਲਗਾਇਆ ਜਾਵੇਗਾ।
ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਸ਼੍ਰੇਅਸ ਅਈਅਰ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ਼੍ਰੇਅਸ ਅਈਅਰ ਨੂੰ ਆਈਪੀਐੱਲ ਕੋਡ ਆਫ ਕੰਡਕਟ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ। ਕੇਕੇਆਰ ਨੇ ਰਾਜਸਥਾਨ ਰਾਇਲਜ਼ ਦੇ ਖਿਲਾਫ ਸਮੇਂ ‘ਤੇ ਓਵਰ ਪੂਰੇ ਨਹੀਂ ਕੀਤੇ, ਜਿਸ ਕਾਰਨ ਕਪਤਾਨ ਸ਼੍ਰੇਅਸ ਅਈਅਰ ‘ਤੇ ਭਾਰੀ ਜੁਰਮਾਨਾ ਲਗਾਇਆ ਗਿਆ।
ਕਿਉਂਕਿ ਇਹ ਟੀਮ ਦਾ ਪਹਿਲਾ ਅਪਰਾਧ ਸੀ ਤਾਂ ਸਿਰਫ ਕਪਤਾਨ ਨੂੰ ਜੁਰਮਾਨਾ ਲੱਗਿਆ। ਸ਼੍ਰੇਅਸ ਅਈਅਰ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਅਤੇ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਵੀ ਘੱਟ ਓਵਰ ਰੇਟ ਦੇ ਅਪਰਾਧ ਲਈ ਜੁਰਮਾਨਾ ਲਗਾਇਆ ਗਿਆ ਸੀ।
ਸ਼੍ਰੇਅਸ ਅਈਅਰ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਕਿਉਂਕਿ ਇਹ ਟੀਮ ਦਾ ਪਹਿਲਾ ਅਪਰਾਧ ਸੀ। ਜੇਕਰ ਇਹ ਗਲਤੀ ਦੁਹਰਾਈ ਗਈ ਤਾਂ ਕਪਤਾਨਾਂ ‘ਤੇ 24 ਲੱਖ ਰੁਪਏ ਦਾ ਜੁਰਮਾਨਾ ਲੱਗੇਗਾ। ਇਸ ਤੋਂ ਇਲਾਵਾ ਟੀਮ ਦੇ ਹੋਰ ਮੈਂਬਰਾਂ ‘ਤੇ ਵੀ ਮੈਚ ਫੀਸ ਦਾ 25 ਫੀਸਦੀ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਟੀਮ ਤੀਜੀ ਵਾਰ ਗ਼ਲਤੀ ਕਰਦੀ ਹੈ ਤਾਂ ਕਪਤਾਨ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਅਤੇ ਇਕ ਮੈਚ ਲਈ ਪਾਬੰਦੀ ਲਗਾਈ ਜਾਵੇਗੀ। ਟੀਮ ਦੇ ਹੋਰ ਮੈਂਬਰਾਂ ‘ਤੇ ਮੈਚ ਫੀਸ ਦਾ 50 ਫੀਸਦੀ ਜੁਰਮਾਨਾ ਲਗਾਇਆ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਨੂੰ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ‘ਤੇ ਅੰਕ ਸੂਚੀ ਦੀਆਂ ਚੋਟੀ ਦੀਆਂ ਦੋ ਟੀਮਾਂ ਆਹਮੋ-ਸਾਹਮਣੇ ਹੋਈਆਂ। ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 223/6 ਦੌੜਾਂ ਬਣਾਈਆਂ। ਜਵਾਬ ‘ਚ ਰਾਜਸਥਾਨ ਰਾਇਲਜ਼ ਨੇ ਆਖਰੀ ਗੇਂਦ ‘ਤੇ 8 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਇਸ ਮੈਚ ਤੋਂ ਬਾਅਦ ਅੰਕ ਸੂਚੀ ਵਿੱਚ ਕੋਈ ਬਦਲਾਅ ਨਹੀਂ ਹੋਇਆ। ਇਸ ਜਿੱਤ ਨਾਲ ਰਾਇਲਜ਼ ਨੰਬਰ-1 ਅਤੇ ਕੇਕੇਆਰ ਨੰਬਰ-2 ‘ਤੇ ਹੈ।