ਮ੍ਰਿਤਸਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਪੰਥਕ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ।
ਅੰਮ੍ਰਿਤਸਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਪੰਥਕ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ।
ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਰਨਜੀਤ ਸਿੰਘ ਸੰਧੂ ਨੇ ਸ. ਤੇਜਾ ਸਿੰਘ ਸਮੁੰਦਰੀ ਜੋ ਦੇ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਤਿਹਾਸਕ ਸਿੱਖ ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ ਪਾਏ ਗਏ ਯੋਗਦਾਨ ਅਤੇ ਲਾਹੌਰ ਦੀ ਜੇਲ੍ਹ ਵਿਖੇ ਦਿੱਤੀ ਗਈ ਸ਼ਹਾਦਤ ਨੂੰ ਯਾਦ ਕੀਤਾ।
ਉਨ੍ਹਾਂ ਕੁਝ ਵਕਤ ਆਪਸੀ ਵਿਚਾਰ ਚਰਚਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਾਪਸੀ ’ਤੇ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਇਹ ਵਰੋਸਾਈ ਨਗਰੀ ਅੰਮ੍ਰਿਤਸਰ ਸਿਫ਼ਤੀ ਦਾ ਘਰ ਹੈ ਅਤੇ ਉਨ੍ਹਾਂ ਜਥੇਦਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣ ਅਤੇ ਇੰਦੌਰ ਦੀ ਤਰ੍ਹਾਂ ਇੱਥੋਂ ਦੀ ਸਾਫ਼-ਸਫ਼ਾਈ ਅਤੇ ਸੁੰਦਰ ਬਣਾਉਣ ਵਲ ਵਿਸ਼ੇਸ਼ ਧਿਆਨ ਦੇਣ ਬਾਰੇ ਆਪਣੇ ਏਜੰਡੇ ਤੋਂ ਜਾਣੂ ਕਰਵਾਇਆ ਹੈ।