ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹ 1988 ਤੋਂ ਰਾਜਨੀਤੀ ‘ਚ ਹਨ ਤੇ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੇ ਹਰ ਸੰਘਰਸ਼ ‘ਚ ਆਪਣਾ ਬਣਦਾ ਯੋਗਦਾਨ ਪਾਇਆ ਹੈ, ਭਾਵੇਂ ਉਹ ਕਿਸਾਨੀ ਸੰਘਰਸ਼ ਸੀ ਬੰਦੀ ਸਿੰਘਾਂ ਦੀ ਰਿਹਾਈ ਦਾ ਜਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸੰਘਰਸ਼ ਦਾ।
ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (AAP Punjab), ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਐਲਾਨੇ ਗਏ ਉਮੀਦਵਾਰਾਂ ਨੇ ਆਪਣੀ ਚੋਣ ਮੁਹਿੰਮ ਵੀ ਸ਼ੁਰੂ ਕਰ ਦਿੱਤੀ। ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਧੜੇ ਦੇ ਨਾਰਾਜ਼ ਅਕਾਲੀ ਆਗੂ ਤੇ ਨਵੀਂ ਬਣੀ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਵੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹ 1988 ਤੋਂ ਰਾਜਨੀਤੀ ‘ਚ ਹਨ ਤੇ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੇ ਹਰ ਸੰਘਰਸ਼ ‘ਚ ਆਪਣਾ ਬਣਦਾ ਯੋਗਦਾਨ ਪਾਇਆ ਹੈ, ਭਾਵੇਂ ਉਹ ਕਿਸਾਨੀ ਸੰਘਰਸ਼ ਸੀ ਬੰਦੀ ਸਿੰਘਾਂ ਦੀ ਰਿਹਾਈ ਦਾ ਜਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸੰਘਰਸ਼ ਦਾ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 36 ਸਾਲਾ ਤੋ ਰਾਜਨੀਤੀ ਵਿੱਚ ਹਨ ਅਤੇ ਉਹ ਕਦੇ ਵੀ ਇਨ੍ਹਾਂ 36 ਸਾਲਾਂ ‘ਚ ਪੰਜਾਬ ‘ਤੇ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਦੇ ਰਾਜ ਭਾਗ ਦਾ ਹਿੱਸਾ ਨਹੀਂ ਬਣੇ ਹਨ ਤੇ ਹਮੇਸ਼ਾ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਪੰਜਾਬ ਖਿਲਾਫ ਰਵੱਈਏ ਉੱਪਰ ਖੁੱਲ੍ਹ ਕੇ ਵਿਰੋਧ ਕਰਦੇ ਰਹੇ ਹਨ।