ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸੈਕਟਰ-40 ਦੇ ਨਜ਼ਦੀਕ ਇਕ ਨਿੱਜੀ ਸਕੂਲ ‘ਚ ਗੈਸ ਲੀਕ ਹੋਣ ਨਾਲ ਭਾਜੜਾਂ ਪੈ ਗਈਆਂ।ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ ਜੇ. ਸੀ. ਬੀ. ਮਸ਼ੀਨ ਨਾਲ ਸਕੂਲ ਨੇੜੇ ਕੰਧ ਕੋਲ ਖੁਦਾਈ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਜ਼ਮੀਨ ‘ਚ ਜਾ ਰਹੀ ਐੱਲ. ਪੀ. ਜੀ. ਪਾਈਪ ਲਾਈਨ ਅਚਾਨਕ ਲੀਕ ਹੋ ਗਈ।
ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਹਫੜਾ-ਦਫੜੀ ‘ਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਸ ਅਤੇ ਪ੍ਰਸ਼ਾਸਨ ਪੁੱਜਿਆ। ਗੈਸ ਲੀਕ ਹੋਣ ਤੋਂ ਬਾਅਦ ਭਾਜੜਾਂ ਪੈ ਗਈਆਂ। ਸਕੂਲ ਦੇ 1600 ਬੱਚਿਆਂ ਨੂੰ ਸਕੂਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉੱਥੇ ਹੀ ਆਸ-ਪਾਸ ਦੇ ਇਲਾਕੇ ਵੀ ਖ਼ਾਲੀ ਕਰਵਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ‘ਚ ਜ਼ਹਿਰੀਲੀ ਗੈਸ ਕਾਂਡ ‘ਚ 11 ਲੋਕਾਂ ਦੀ ਮੌਤ ਹੋ ਗਈ ਸੀ।