ਕਾਂਗਰਸ ਨੂੰ ਇਕ ਹੋਰ ਝਟਕਾ
ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅੱਜ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ‘ਚ ਲਿਖਿਆ ਹੈ, ‘ਮਾਲਵੇ ‘ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ….ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਪਾਰਟੀ ‘ਚ ਸਾਰਿਆਂ ਦਾ ਸਵਾਗਤ…।’