ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ’ਚ ਪੈਨਸ਼ਨ ਭੁਗਤਾਨ ਦਾ ਬੋਝ ਘੱਟ ਕਰਨ ਲਈ ਸਰਕਾਰੀ ਮੁਲਾਜ਼ਮਾਂ ਲਈ ਸੇਵਾਮੁਕਤੀ ਦੀ ਉਮਰ ਹੱਦ ਵਧਾਉਣ ਦੀ ਤਿਆਰੀ ਚੱਲ ਰਹੀ ਹੈ।
ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ’ਚ ਪੈਨਸ਼ਨ ਭੁਗਤਾਨ ਦਾ ਬੋਝ ਘੱਟ ਕਰਨ ਲਈ ਸਰਕਾਰੀ ਮੁਲਾਜ਼ਮਾਂ ਲਈ ਸੇਵਾਮੁਕਤੀ ਦੀ ਉਮਰ ਹੱਦ ਵਧਾਉਣ ਦੀ ਤਿਆਰੀ ਚੱਲ ਰਹੀ ਹੈ। ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਮੰਗਲਵਾਰ ਨੂੰ ਕਿਹਾ ਕਿ ਸਾਲਾਨਾ ਬਜਟ ਤੇ ਬੇਲਆਊਟ ਪ੍ਰੋਗਰਾਮ ’ਤੇ ਚਰਚਾ ਕਰਨ ਲਈ ਅਗਲੇ 10 ਦਿਨਾਂ ’ਚ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਮਿਸ਼ਨ ਦੇ ਦੌਰੇ ਤੋਂ ਪਹਿਲਾਂ ਵਧਦੇ ਪੈਨਸ਼ਨ ਭੁਗਤਾਨ ਨੂੰ ਘੱਟ ਕਰਨ ਦੀ ਦਿਸ਼ਾ ’ਚ ਕਦਮ ਵਧਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਦੇਸ਼ ’ਚ ਰਿਟਾਇਰਮੈਂਟ ਦੀ ਉਮਰ 60 ਸਾਲ ਹੈ।