ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਆਪਣੇ ਹਮਾਇਤੀਆ ਨੂੰ ਇਕੱਤਰ ਕਰਕੇ ਡੀਸੀ ਦਫਤਰ ਕੰਪਲੈਕਸ ਤਕ ਰੋਡ ਸ਼ੋਅ ਵੀ ਕੱਢੇ ਅਤੇ ਸ਼ਕਤੀ ਪ੍ਰਦਰਸ਼ਨ ਕੀਤਾ।
ਲੋਕ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦੇ ਚੌਥੇ ਦਿਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸਮੇਤ ਚਾਰ ਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਸਭ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੁਮਾਰ ਨੇ 11 ਵਜੇ ਦੇ ਕਰੀਬ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਸੌਂਪੇ। ਇਸ ਉਪਰੰਤ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਉਨ੍ਹਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਤੇ ਅਖੀਰ ’ਚ ਤਿੰਨ ਵਜੇ ਦੇ ਕਰੀਬ ਕਾਂਗਰਸੀ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਪੱਤਰ ਭਰੇ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਆਪਣੇ ਹਮਾਇਤੀਆ ਨੂੰ ਇਕੱਤਰ ਕਰਕੇ ਡੀਸੀ ਦਫਤਰ ਕੰਪਲੈਕਸ ਤਕ ਰੋਡ ਸ਼ੋਅ ਵੀ ਕੱਢੇ ਅਤੇ ਸ਼ਕਤੀ ਪ੍ਰਦਰਸ਼ਨ ਕੀਤਾ।