ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਡੇਰਾ ਬਿਆਸ ਵਿਖੇ ਪੁੱਜੇ।
ਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਮ ਲੋਕਾਂ ਦੇ ਨਾਲ-ਨਾਲ ਵੱਖ-ਵੱਖ ਪਾਰਟੀਆਂ ਦੇ ਆਗੂ ਡੇਰਿਆਂ ’ਚ ਮੱਥਾ ਟੇਕ ਕੇ ਅਸ਼ੀਰਵਾਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਡੇਰਾ ਬਿਆਸ ਵਿਖੇ ਪੁੱਜੇ।ਸੂਤਰਾਂ ਅਨੁਸਾਰ ਇਸ ਦੌਰਾਨ ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਅਤੇ ਕਰੀਬ ਇਕ ਘੰਟਾ ਡੇਰਾ ਬਿਆਸ ਵਿਚ ਸਮਾਂ ਬਿਤਾਉਣ ਤੋਂ ਬਾਅਦ ਆਪਣੇ ਕਾਫ਼ਲੇ ਸਮੇਤ ਵਾਪਸ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਭਾਜਪਾ ਮੈਂਬਰ ਪਾਰਲੀਮੈਂਟ ਉਮੀਦਵਾਰ ਮਹਾਰਾਣੀ ਪਰਨੀਤ ਕੌਰ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਮੇਤ ਕਈ ਸਿਆਸੀ ਆਗੂ ਡੇਰਾ ਬਿਆਸ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਆ ਚੁੱਕੇ ਹਨ।