ਗੱਲਬਾਤ ਕਰਦਿਆਂ ਬ੍ਰਹਮ ਮਹਿੰਦਰਾ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਕਾਂਗਰਸ ਮੁਕਤ ਦੇਸ਼ ਦਾ ਨਾਅਰਾ ਦੇਖ ਕੇ ਕਾਂਗਰਸ ਯੁਕਤ ਪਾਰਟੀ ਬਣਾ ਲਈ ਹੈ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਜਿੱਤ ਜਾਂ ਹਾਰ ਲਈ ਨਹੀਂ ਲੜ ਰਹੇ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ 10 ਸਾਲਾਂ ਵਿੱਚ ਲੁਧਿਆਣਾ ਵਿੱਚ ਆਪਣਾ ਘਰ ਨਹੀਂ ਬਣਾ ਸਕੇ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ ਬਿੱਟੂ ਨੇ ਘਰ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀ ਚੋਣ ਵਿੱਚ ਮਿਲੀ ਐਨਓਸੀ ਵੀ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ ਕਿ ਬਿੱਟੂ ਨੇ 1 ਕਰੋੜ 82 ਲੱਖ ਰੁਪਏ ਕਿੱਥੋਂ ਭਰਵਾਏ ਹਨ। ਉਨ੍ਹਾਂ ਕਿਹਾ ਲੁਧਿਆਣਾ ਦੇ ਲੋਕਾਂ ਦੇ ਸਾਹਮਣੇ ਵਿਸ਼ਨ ਡਾਕੂਮੈਂਟ ਰੱਖਾਂਗੇ। ਗੱਲਬਾਤ ਕਰਦਿਆਂ ਬ੍ਰਹਮ ਮਹਿੰਦਰਾ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਕਾਂਗਰਸ ਮੁਕਤ ਦੇਸ਼ ਦਾ ਨਾਅਰਾ ਦੇਖ ਕੇ ਕਾਂਗਰਸ ਯੁਕਤ ਪਾਰਟੀ ਬਣਾ ਲਈ ਹੈ ਜਿਸ ਵਿੱਚ ਪੁਰਾਣੇ ਭਾਜਪਾਈਆਂ ਦੀ ਬਜਾਏ ਕਾਂਗਰਸੀਆਂ ਦਾ ਬੋਲ ਬਲਾ ਹੈ। ਉਨ੍ਹਾਂ ਕਿਹਾ ਕਿ ਖੰਗੂੜਾ ਪਰਿਵਾਰ ਦੀ ਕਾਂਗਰਸ ਪਾਰਟੀ ਨੂੰ ਦਿੱਤੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਗੱਲਬਾਤ ਕਰਦਿਆਂ ਜਸਵੀਰ ਸਿੰਘ ਜੱਸੀ ਖੰਗੂੜਾ ਸਾਬਕਾ ਵਿਧਾਇਕ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਸੰਜੇ ਤਲਵਾੜ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਆਦਿ ਹਾਜ਼ਰ ਸਨ।