Wednesday, October 16, 2024
Google search engine
HomeCrimeਵਿਜੀਲੈਂਸ ਦੀ ਵੱਡੀ ਕਾਰਵਾਈ

ਵਿਜੀਲੈਂਸ ਦੀ ਵੱਡੀ ਕਾਰਵਾਈ

ਫਰਜ਼ੀ ਅਨੁਭਵ ਸਰਟੀਫਿਕੇਟਾਂ ਦੇ ਆਧਾਰ ‘ਤੇ ਨੌਕਰੀ ਲੈਣ ਵਾਲੇ ਪੰਜਾਬ ਦੇ 128 ਅਧਿਆਪਕਾਂ ਖਿਲਾਫ਼ ਕੇਸ ਦਰਜ

 ਫਰਜ਼ੀ ਤਜਰਬੇ ਤੇ ਰੂਰਲ ਸਰਟੀਫਿਕੇਟਾਂ ਦੇ ਆਧਾਰ ‘ਤੇ ਸਾਲ 2007 ‘ਚ ਸਿੱਖਿਆ ਵਿਭਾਗ ‘ਚ ਟੀਚਿੰਗ ਫੈਲੋ ਵਜੋਂ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਸੂਬੇ ਭਰ ਦੇ 20 ਜ਼ਿਲ੍ਹਿਆਂ ਦੇ 128 ਟੀਚਰਾਂ ਦੇ ਨਾਂ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਬਠਿੰਡਾ ਜ਼ਿਲ੍ਹੇ ਦੇ 9 ਅਧਿਆਪਕ ਸ਼ਾਮਲ ਹਨ। ਵਿਜੀਲੈਂਸ ਦੀ ਜਾਂਚ ਤੋਂ ਬਾਅਦ ਹੋਏ ਖ਼ੁਲਾਸੇ ਤੋਂ ਬਾਅਦ ਡੀਆਈਜੀ ਕਰਾਈਮ ਦੀ ਸ਼ਿਕਾਇਤ ‘ਤੇ ਉਕਤ ਮੁਲਜ਼ਮ ਅਧਿਆਪਕਾਂ ਖ਼ਿਲਾਫ਼ ਸਬੰਧਿਤ ਜ਼ਿਲ੍ਹੇ ਦੇ ਥਾਣਿਆਂ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੇ 9 ਅਧਿਆਪਕਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਇਨ੍ਹਾਂ ਦੀ ਪਛਾਣ ਸੁਖਦਰਸ਼ਨ ਸਿੰਘ ਵਾਸੀ ਪਿੰਡ ਜੱਸੀ ਪੌ ਵਾਲੀ, ਖੁਸ਼ਵਿੰਦਰ ਸਿੰਘ ਵਾਸੀ ਪਿੰਡ ਭੁੱਚੋ ਖੁਰਦ, ਕਿਰਨਦੀਪ ਕੌਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ, ਦਵਿੰਦਰ ਕੌਰ ਵਾਸੀ ਜੁਝਾਰ ਸਿੰਘ ਨਗਰ, ਸਰਬਜੀਤ ਸਿੰਘ ਵਾਸੀ ਪਿੰਡ ਭਾਈਰੂਪਾ, ਜਗਰੂਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਮਨਜਿੰਦਰ ਕੌਰ ਵਾਸੀ ਬਾਬਾ ਦੀਪ ਸਿੰਘ ਨਗਰ, ਸੁਰਿੰਦਰ ਕੌਰ ਵਾਸੀ ਪਿੰਡ ਬਰਗਾੜੀ, ਦਵਿੰਦਰ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਦੇ ਤੌਰ ‘ਤੇ ਹੋਈ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੇ ਆਪਣੇ ਫਰਜ਼ੀ ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਹਾਸਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments