ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਚੀਮਾ, ਆਪ ਉਮੀਦਵਾਰ ਸ਼ੈਰੀ ਕਲਸੀ ਅਤੇ ਬਸਪਾ ਉਮੀਦਵਾਰ ਰਾਜ ਕੁਮਾਰ ਜਨੋਤਰਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਚੀਮਾ, ਆਪ ਉਮੀਦਵਾਰ ਸ਼ੈਰੀ ਕਲਸੀ ਅਤੇ ਬਸਪਾ ਉਮੀਦਵਾਰ ਰਾਜ ਕੁਮਾਰ ਜਨੋਤਰਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਕੋਲ ਦਾਖ਼ਲ ਕਰਵਾਏ ਅਤੇ ਡਾ. ਚੀਮਾ ਦੇ ਨਾਮਜ਼ਦਗੀ ਪੱਤਰ ਵਿਚ ਕਵਰਿੰਗ ਉਮੀਦਵਾਰ ਵਜੋਂ ਆਸਦੀਪ ਸਿੰਘ ਚੀਮਾ ਦਾ ਨਾਂਅ ਦਰਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਅਤੇ ਸੁਜਾਨਪੁਰ ਦੇ ਹਲਕਾ ਇੰਚਾਰਜ ਰਾਜ ਕੁਮਾਰ ਗੁਪਤਾ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਆਪ ਵਲੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਉਹਨਾਂ ਨਾਲ਼ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ ਸੇਖਵਾਂ ਮੌਜੂਦ ਸਨ। ਸ਼ੈਰੀ ਕਲਸੀ ਵਲੋਂ ਇਸਤੋਂ ਪਹਿਲਾਂ ਸਥਾਨਕ ਕ੍ਰਿਸਟਲ ਪੈਲੇਸ ਵਿੱਚ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ ਗਿਆ।