Wednesday, October 16, 2024
Google search engine
HomeCrimeਥਾਣਾ ਫਿਲੌਰ ਦਾ ਏਐੱਸਆਈ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਥਾਣਾ ਫਿਲੌਰ ਦਾ ਏਐੱਸਆਈ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਕੇਸ ’ਚੋਂ ਨਾਂ ਕੱਢਣ ਬਦਲੇ ਮੰਗੇ ਡੇਢ ਲੱਖ, 50,000 ’ਚ ਕੀਤਾ ਸੀ ਸੌਦਾ

ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਏਐੱਸਆਈ ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ ਤਹਿਸੀਲ ਫਿਲੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਖਿਲਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ’ਚੋਂ ਨਾਮ ਕੱਢਣ ਬਦਲੇ ਉਕਤ ਏਐੱਸਆਈ ਨੇ ਉਸ ਕੋਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ’ਚ ਤੈਅ ਹੋਇਆ ਹੈ। ਉਸ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments