ਨਕੋਦਰ- ਜਲੰਧਰ ਮੁੱਖ ਮਾਰਗ ‘ਤੇ ਸਥਿਤ ਕੰਗ ਸਾਹਬੂ ਦੇ ਪੈਟਰੋਲ ਪੰਪ ਇੰਦਰਜੀਤ ਹਾਈਵੇ ‘ਤੇ ਬੀਤੀ ਰਾਤ ਐਕਟਿਵਾ ਸਵਾਰ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਕਰਿੰਦਿਆਂ ਕੋਲੋਂ 20 ਹਜ਼ਾਰ ਦੀ ਨਗਦੀ ਖੋਹ ਲਈ ਤੇ ਫਰਾਰ ਹੋ ਗਏ।
ਨਕੋਦਰ- ਜਲੰਧਰ ਮੁੱਖ ਮਾਰਗ ‘ਤੇ ਸਥਿਤ ਕੰਗ ਸਾਹਬੂ ਦੇ ਪੈਟਰੋਲ ਪੰਪ ਇੰਦਰਜੀਤ ਹਾਈਵੇ ‘ਤੇ ਬੀਤੀ ਰਾਤ ਐਕਟਿਵਾ ਸਵਾਰ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਕਰਿੰਦਿਆਂ ਕੋਲੋਂ 20 ਹਜ਼ਾਰ ਦੀ ਨਗਦੀ ਖੋਹ ਲਈ ਤੇ ਫਰਾਰ ਹੋ ਗਏ। ਇਸ ਸਬੰਧੀ ਪੈਟਰੋਲ ਪੰਪ ਦੇ ਮਾਲਕ ਸੁਰਜੀਤ ਗੁਪਤਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਬੀਤੀ ਰਾਤ 11:50 ‘ਤੇ ਦੋ ਲੁਟੇਰੇ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਅਤੇ ਕੈਪਰੀਆਂ ਤੇ ਚੱਪਲਾਂ ਪਾਈਆਂ ਹੋਈਆਂ ਸਨ ਬਿਨਾਂ ਨੰਬਰੀ ਐਕਟਿਵਾ ‘ਤੇ ਸਵਾਰ ਹੋ ਕੇ ਪੈਟਰੋਲ ਪੰਪ ‘ਤੇ ਆਏ ਅਤੇ ਉਨ੍ਹਾਂ ਨੇ ਪਿਸਤੌਲ ਦੀ ਨੋਕ ‘ਤੇ ਅੰਦਰ ਵੜ ਕੇ ਕਰਿੰਦਿਆਂ ਕੋਲੋਂ 20 ਹਜ਼ਾਰ ਦੀ ਨਗਦੀ ਖੋਹ ਲਈ ਤੇ ਕਰਿੰਦਿਆਂ ਨੂੰ ਧਮਕੀ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਨਕੋਦਰ ਪੁਲਿਸ ਨੂੰ ਕਰ ਦਿੱਤੀ ਗਈ ਹੈ ।ਘਟਨਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੈਟਰੋਲ ਪੰਪ ਦੇ ਮਾਲਕ ਸੁਰਜੀਤ ਗੁਪਤਾ ਨੇ ਭਰੇ ਮਨ ਨਾਲ ਦੱਸਿਆ ਕਿ ਪਹਿਲਾਂ ਵੀ ਲੁਟੇਰਿਆਂ ਵੱਲੋਂ ਦੋ ਤਿੰਨ ਵਾਰ ਪੈਟਰੋਲ ਪੰਪ ਉੱਪਰ ਵਾਰਦਾਤਾਂ ਕੀਤੀਆਂ ਜਾ ਚੁੱਕੀਆਂ ਹਨ। ਪੁਲਿਸ ਪ੍ਰਸ਼ਾਸਨ ਨੂੰ ਵਾਰ-ਵਾਰ ਕਹਿਣ ਤੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਕੋਈ ਸਕਿਓਰਿਟੀ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਨਾਲ ਲੁਟੇਰਿਆਂ ਦੇ ਹੌਸਲੇ ਬੁਲੰਦ ਹੋ ਗਏ ਹਨ।