ਪੰਜਾਬ ’ਚ ਭਿਆਨਕ ਗਰਮੀ ਪੈਣ ਲੱਗੀ ਹੈ। ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ’ਚ ਗਰਮ ਹਵਾਵਾਂ ਚੱਲੀਆਂ ਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਪਾਰ ਪੁੱਜ ਗਿਆ।
ਪੰਜਾਬ ’ਚ ਭਿਆਨਕ ਗਰਮੀ ਪੈਣ ਲੱਗੀ ਹੈ। ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ’ਚ ਗਰਮ ਹਵਾਵਾਂ ਚੱਲੀਆਂ ਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਪਾਰ ਪੁੱਜ ਗਿਆ। ਫ਼ਰੀਦਕੋਟ ਤੇ ਪਠਾਨਕੋਟ ਸਭ ਤੋਂ ਗਰਮ ਰਹੇ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.1 ਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਮੁਤਾਬਕ, 16 ਤੋਂ 18 ਮਈ ਤੱਕ ਸੂਬੇ ਦੇ ਕਈ ਹਿੱਸਿਆਂ ’ਚ ਤੇਜ਼ ਲੂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਤੇਜ਼ ਲੂ ਚੱਲਣ ਬਾਰੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।