ਨਾਮਜ਼ਦਗੀ ਫਾਰਮ ‘ਤੇ ਆਈ ਇਹ ਅਪਡੇਟ
ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਹਨ। ਲੋਕ ਸਭਾ ਚੋਣਾਂ ਲਈ ਅੰਮ੍ਰਿਤਪਾਲ ਦਾ ਨਾਮਜ਼ਦਗੀ ਫਾਰਮ ਸਵੀਕਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਦੇ ਚੋਣ ਲੜਨ ਦੀ ਗੱਲ ਕਹੀ ਸੀ। ਬਾਅਦ ਵਿੱਚ ਇਸਦੀ ਪੁਸ਼ਟੀ ਉਸਦੀ ਮਾਂ ਨੇ ਵੀ ਕੀਤੀ। ਹਾਲ ਹੀ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਸਬੰਧੀ ਸੱਤ ਦਿਨਾਂ ਦੀ ਮੋਹਲਤ ਮੰਗੀ ਸੀ। ਪਰ ਉਸ ਨੂੰ ਜ਼ਮਾਨਤ ਨਹੀਂ ਮਿਲੀ। ਪਿਛਲੇ ਸਾਲ 23 ਅਪ੍ਰੈਲ ਨੂੰ ਅੰਮ੍ਰਿਤਪਾਲ ਨੂੰ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਐਕਟ, 1980 ਤਹਿਤ ਗ੍ਰਿਫਤਾਰ ਕਰ ਲਿਆ ਗਿਆ ਸੀ।ਸਾਲ 1989 ਵਿਚ ਹੋਈਆਂ ਚੋਣਾਂ ਵਿਚ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਤਰਨਤਾਰਨ ਤੋਂ ਚੋਣ ਲੜੀ ਸੀ, ਉਸ ਸਮੇਂ ਉਹ ਭਾਗਲਪੁਰ ਜੇਲ੍ਹ ਵਿਚ ਬੰਦ ਸਨ। ਉਸ ਨੂੰ ਕਾਠਮੰਡੂ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਕਿ ਪਟਿਆਲਾ ਤੋਂ ਉਨ੍ਹਾਂ ਦੀ ਪਾਰਟੀ ਦੇ ਆਗੂ ਅਤਿੰਦਰਪਾਲ ਸਿੰਘ ਵੀ ਜੇਲ੍ਹ ਵਿੱਚ ਰਹਿੰਦਿਆਂ ਹੀ ਜਿੱਤ ਗਏ ਸਨ। ਅਤਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਿਨਾਂ ਵਿੱਚ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ।ਇਸ ਵਿਚ ਵਿਵਸਥਾ ਹੈ ਕਿ ਜੇਕਰ ਦੋਸ਼ੀ ਨੂੰ ਸਜ਼ਾ ਨਹੀਂ ਹੋਈ ਤਾਂ ਉਹ ਚੋਣ ਲੜ ਸਕਦਾ ਹੈ। ਸੁਪਰੀਮ ਕੋਰਟ ਨੇ ਵੀ ਸਾਲ 2013 ਵਿੱਚ ਇਹ ਸਪੱਸ਼ਟ ਕਰ ਦਿੱਤਾ ਸੀ। ਜੇਲ੍ਹ ਵਿੱਚ ਰਹਿੰਦਿਆਂ ਚੋਣ ਲੜਨ ਦੇ ਮਾਮਲੇ ਵਿੱਚ ਸਾਬਕਾ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਮੀਦਵਾਰ ਜੇਲ੍ਹ ਵਿੱਚੋਂ ਹੀ ਆਪਣਾ ਨਾਮਜ਼ਦਗੀ ਫਾਰਮ ਭਰ ਕੇ ਆਪਣੇ ਨੁਮਾਇੰਦੇ ਰਾਹੀਂ ਭੇਜ ਸਕਦਾ ਹੈ। ਅਜਿਹੀ ਵਿਵਸਥਾ ਵੀ ਹੈ। ਜੇ ਉਹ ਜਿੱਤ ਜਾਂਦਾ ਹੈ ਤਾਂ ਉਸ ਨੂੰ ਸਹੁੰ ਚੁੱਕਣ ਲਈ ਕੁਝ ਸਮੇਂ ਲਈ ਰਿਹਾਅ ਕਰ ਦਿੱਤਾ ਜਾਂਦਾ ਹੈ ਕਿਉਂਕਿ ਜੇਲ੍ਹ ਵਿਚ ਰਹਿੰਦਿਆਂ ਸਹੁੰ ਚੁੱਕਣ ਦਾ ਕੋਈ ਪ੍ਰਬੰਧ ਨਹੀਂ ਹੈ।