ਲੁਧਿਆਣਾ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰਕੇ ਦੱਸਿਆ ਹੈ ਕਿ ਬਹੁਤ ਜਲਦ ਪੰਜਾਬ ਦੇ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ ‘ਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਲਿਖਿਆ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ‘ਚ ਇਕ ਹੋਰ ਮੀਲ ਪੱਥਰ ਹਾਸਲ ਕਰੇਗਾ ਅਤੇ ਸਰਕਾਰੀ ਸਕੂਲਾਂ ‘ਚ ਜਲਦੀ ਹੀ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਮਾਪਿਆਂ ਨੂੰ ਮੈਸਜ ਅਲਰਟ ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ।