Sunday, December 21, 2025
Google search engine
HomeDeshਕਿਸਾਨਾਂ ਤੇ ਵਪਾਰੀਆਂ ਦੇ ਵਿਗੜਦੇ ਰਿਸ਼ਤੇ ਪੰਜਾਬ ਦਾ ਕਰਨਗੇ ਹੋਰ ਨੁਕਸਾਨ

ਕਿਸਾਨਾਂ ਤੇ ਵਪਾਰੀਆਂ ਦੇ ਵਿਗੜਦੇ ਰਿਸ਼ਤੇ ਪੰਜਾਬ ਦਾ ਕਰਨਗੇ ਹੋਰ ਨੁਕਸਾਨ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਵਪਾਰੀਆਂ ਦੇ ਰਿਸ਼ਤਿਆਂ ਵਿਚ ਦਰਾਰ ਪਾ ਕੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਵਪਾਰੀਆਂ ਦੇ ਰਿਸ਼ਤਿਆਂ ਵਿਚ ਦਰਾਰ ਪਾ ਕੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਦਾ ਦਿਲ ਕਹੇ ਜਾਣ ਵਾਲੇ ਬਰਨਾਲਾ ’ਚ ਕਿਸਾਨਾਂ ਤੇ ਵਪਾਰੀਆਂ ਵਿਚ ਪੈਦਾ ਹੋਇਆ ਵਿਵਾਦ ਪੰਜਾਬ ਦੇ ਹਾਲਾਤ ਹੋਰ ਵੀ ਖਰਾਬ ਕਰ ਸਕਦਾ ਹੈ। ਜਾਖੜ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਅਜਨਾਲਾ ਚ ਪੁਲਿਸ ਥਾਣੇ ਉੱਤੇ ਕਬਜ਼ਾ, ਰੋਜ਼ਾਨਾ ਲੁੱਟਾਂ-ਖੋਹਾਂ ਫਿਰੌਤੀਆਂ, ਡਕੈਤੀਆਂ ਤੇ ਕਤਲ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਾਲਾਤ ਕਿੰਨੇ ਖਰਾਬ ਹਨ। ਨੰਗਲ ਚ ਆਰਐਸਐਸ ਆਗੂ ਦਾ ਕਤਲ ਸੂਬੇ ਦੀ ਅਮਨ ਸ਼ਾਂਤੀ ਲਈ ਵੱਡਾ ਸਵਾਲ ਹੈ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਚ ਕਾਂਗਰਸ ਨੂੰ ਲੁਟੇਰੀ ਕਹੇਗਾ, ਜਦਕਿ ਦੇਸ਼ ਪੱਧਰ ਉੱਤੇ ਕਾਂਗਰਸ ਨਾਲ ਸਟੇਜਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਦਾ ਜਵਾਬ ਪਹਿਲੀ ਜੂਨ ਨੂੰ ਦੇਣਗੇ।ਅਕਾਲੀ ਦਲ ਦਾ ਸਾਥ ਛੱਡ ਕੇ ਭਾਜਪਾ ਚ ਸ਼ਾਮਲ ਹੋਣ ਵਾਲੇ ਮਾਝੇ ਦੇ ਵੱਡੇ ਸਿਆਸੀ ਚਿਹਰੇ ਰਵੀਕਰਨ ਸਿੰਘ ਕਾਹਲੋਂ ਨੇ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸੱਚ ਬੋਲਣ ਦੀ ਸਜ਼ਾ ਦੇ ਕੇ ਪਾਰਟੀ ਚੋਂ ਬਾਹਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਅਕਾਲੀ ਦਲ ਦੇ ਲੇਖੇ ਲੱਗੀਆਂ, ਪਰ ਅੱਜ ਇਹ ਪਾਰਟੀ ਇੱਕ ਪਰਿਵਾਰ ਦੀ ਪ੍ਰਾਈਵੇਟ ਲਿਮਿਟਡ ਕੰਪਨੀ ਬਣ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments