ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਇੱਕ ਹੋਰ VIDEO
ਮੁੱਖ ਮੰਤਰੀ ਨਿਵਾਸ ‘ਤੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਇਕ ਤੋਂ ਬਾਅਦ ਇਕ ਨਵੇਂ ਮੋੜ ਆ ਰਹੇ ਹਨ।ਜਦੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਸਵਾਤੀ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਕਰਦੀ ਨਜ਼ਰ ਆ ਰਹੀ ਸੀ, ‘ਆਪ’ ਨੇ ਅੱਜ ਆਪਣੇ ਐਕਸ ਖਾਤੇ ਤੋਂ ਇੱਕ ਹੋਰ ਵੀਡੀਓ ਜਾਰੀ ਕੀਤਾ ਹੈ। ਇਹ ਵੀਡੀਓ ਸੀਸੀਟੀਵੀ ਫੁਟੇਜ ਹੈ ਅਤੇ 13 ਮਈ ਦੀ ਦੱਸੀ ਜਾ ਰਹੀ ਹੈ। ਫੁਟੇਜ ‘ਚ ਸਮਾਂ ਵੀ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਵਾਤੀ ਮਾਲੀਵਾਲ ਨੂੰ ਇੱਕ ਮਹਿਲਾ ਸੁਰੱਖਿਆ ਕਰਮੀ ਮੁੱਖ ਮੰਤਰੀ ਨਿਵਾਸ ਤੋਂ ਬਾਹਰ ਲੈ ਜਾ ਰਹੀ ਹੈ। ਪਾਰਟੀ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ, ‘ਇਹ ਵੀਡੀਓ ਸਵਾਤੀ ਮਾਲੀਵਾਲ ਦੇ ਦੋਸ਼ਾਂ ਦੀ ਅਸਲੀਅਤ ਨੂੰ ਬੇਨਕਾਬ ਕਰ ਰਿਹਾ ਹੈ’।