ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਅਨੰਤਪੁਰ ਜ਼ਿਲੇ ਦੇ ਗੁੰਟੀ ਮੰਡਲ ਦੇ ਬਾਚੂਪੱਲੀ ਪਿੰਡ ਨੇੜੇ ਨੈਸ਼ਨਲ ਹਾਈਵੇਅ 44 ‘ਤੇ ਇਕ ਕਾਰ ਬੇਕਾਬੂ ਹੋ ਕੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਮ੍ਰਿਤਕ ਅਤੇ ਜ਼ਖਮੀ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਤ ਹਨ। ਸਰਕਲ ਇੰਸਪੈਕਟਰ ਵੈਂਕਟ ਰਾਮੀਰੈਡੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।