ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀਆਂ ਚੋਣਾਂ ਪਹਿਲਾਂ ਕਦੇ ਨਹੀਂ ਦੇਖੀਆਂ।
ਹਲਕਾ ਅਜਨਾਲਾ ‘ਚ ਸ਼ਨਿਚਰਵਾਰ ਦੁਪਹਿਰ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਸ਼ਾਮਲ ਹੋਣ ਲਈ ਆ ਰਹੇ ਨੌਜਵਾਨਾਂ ‘ਤੇ ਕੁਝ ਲੋਕਾਂ ਨੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ ਤੇ ਤਲਵਾਰ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਭੱਜ ਗਏ। ਰੈਲੀ ‘ਚ ਭਾਰੀ ਇਕੱਠ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਮੀਦਵਾਰ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀਆਂ ਚੋਣਾਂ ਪਹਿਲਾਂ ਕਦੇ ਨਹੀਂ ਦੇਖੀਆਂ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਹ ਗੋਲ਼ੀਆਂ ਆਮ’ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਉਕਸਾਉਣ ‘ਤੇ ਗੁੰਡਿਆਂ ਵੱਲੋਂ ਚਲਾਈਆਂ ਗਈਆਂ ਹਨ।