ਅਰੋੜਾ ਖੱਤਰੀ ਮਹਾਸਭਾ ਦੇ ਪ੍ਰਧਾਨ ਰਿਸ਼ੀ ਅਰੋੜਾ ਨੇ ਵੀ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ।
ਭਾਜਪਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਲੋਕ ਸਭਾ ਸੂਬਾ ਦਫ਼ਤਰ ਵਿਖੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ ਦੀ ਅਗਵਾਈ ਹੇਠ ਸੰਗਰੂਰ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਹਿੰਦੂ ਆਗੂ ਸਤਪਾਲ ਸਿੰਗਲਾ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ। ਉਨ੍ਹਾਂ ਨਾਲ ਅਰੋੜਾ, ਖੱਤਰੀ ਭਾਈਚਾਰੇ ਦੇ ਸੀਨੀਅਰ ਆਗੂ ਰਿਸ਼ੀ ਅਰੋੜਾ ਵੀ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ। ਇਸ ਮੌਕੇ ਮੁੱਖ ਤੌਰ ’ਤੇ ਕੌਮੀ ਕਾਰਜਕਾਰਨੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਲੋਕ ਸਭਾ ਪੰਜਾਬ ਦੇ ਦਫ਼ਤਰ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਜੀਵਨ ਗੁਪਤਾ, ਰਮਨ ਪੱਬੀ, ਸੁਭਾਸ਼ ਸੂਦ, ਹਿਤੇਸ਼ ਸਿਆਲ, ਰਾਜੇਸ਼ ਕਪੂਰ, ਅਮਿਤ ਭਾਟੀਆ ਆਦਿ ਹਾਜ਼ਰ ਸਨ। ਭਾਜਪਾ ’ਚ ਸ਼ਾਮਲ ਹੋਏ ਸਤਪਾਲ ਸਿੰਗਲਾ ਨੇ ਵਿਜੇ ਰੁਪਾਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਬਾਦਲ ’ਚ ਸਭ ਤੋਂ ਸੀਨੀਅਰ ਹਿੰਦੂ ਆਗੂ ਸਨ ਅਤੇ ਲੰਮੇ ਸਮੇ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦੇ ਪਰਿਵਾਰ ’ਚ ਸ਼ਾਮਲ ਹੋਏ ਹਨ ਤੇ ਉਨ੍ਹਾਂ ਦੇ ਨਾਲ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਸਰਕਾਰ ਦੇ ਸਾਬਕਾ ਵਾਈਸ ਚੇਅਰਮੈਨ ਤੇ ਅਰੋੜਾ ਖੱਤਰੀ ਮਹਾਸਭਾ ਦੇ ਪ੍ਰਧਾਨ ਰਿਸ਼ੀ ਅਰੋੜਾ ਨੇ ਵੀ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਵਿਜੇ ਰੂਪਾਨੀ ਨੇ ਭਾਜਪਾ ਪਰਿਵਾਰ ’ਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਭਾਜਪਾ ’ਚ ਸਵਾਗਤ ਕੀਤਾ।





