ਪੰਜਾਬ ’ਚ ਜ਼ਬਰਦਸਤ ਗਰਮੀ ਪੈ ਰਹੀ ਹੈ। ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਲੂ ਹੁਣ ਜਾਨਲੇਵਾ ਸਾਬਿਤ ਹੋਣ ਲੱਗੀ ਹੈ।
ਪੰਜਾਬ ’ਚ ਜ਼ਬਰਦਸਤ ਗਰਮੀ ਪੈ ਰਹੀ ਹੈ। ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਲੂ ਹੁਣ ਜਾਨਲੇਵਾ ਸਾਬਿਤ ਹੋਣ ਲੱਗੀ ਹੈ। ਮੰਗਲਵਾਰ ਨੂੰ ਅਬੋਹਰ ’ਚ ਗਰਮੀ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਅਬੋਹਰ ਦੇ ਪੰਜਪੀਰ ਨਗਰ ਦੇ ਰਹਿਣ ਵਾਲੇ ਬਜ਼ੁਰਗ ਸੂਬਾ ਰਾਮ ਦੀ ਬੀਤੀ ਰਾਤ ਤੇਜ਼ ਗਰਮੀ ਕਾਰਨ ਸਿਹਤ ਵਿਗੜ ਗਈ। ਪਰਿਵਾਰ ਨੇ ਉਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ।ਓਧਰ ਬਠਿੰਡਾ ਇਕ ਵਾਰ ਸੂਬੇ ’ਚ ਸਭ ਤੋਂ ਗਰਮ ਰਿਹਾ। ਇੱਥੇ 46.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਿਹੜਾ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਹੈ। ਇਹ ਲਗਾਤਾਰ ਤੀਜਾ ਦਿਨ ਹੈ, ਜਦੋਂ ਬਠਿੰਡਾ ਦਾ ਤਾਪਮਾਨ ਸਭ ਤੋਂ ਵੱਧ ਰਿਹਾ। ਇਸੇ ਤਰ੍ਹਾਂ ਪਠਾਨਕੋਟ ਤੇ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 45.6 ਤੇ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮਈ ਦੇ ਅੰਤ ਤੱਕ ਪੰਜਾਬ ਨੂੰ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ। ਮੌਸਮ ਵਿਭਾਗ ਨੇ 26 ਮਈ ਤੱਕ ਲੂ ਤੇ ਅੱਤ ਲੂ ਬਾਰੇ ਰੈੱਡ ਅਲਰਟ ਜਾਰੀ ਕੀਤਾ ਹੈ।