ਚੰਡੀਗੜ੍ਹ ਤੇ ਮੁਹਾਲੀ ‘ਚ ਰਾਤ ਦਾ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਲਗਾਤਾਰ ਚੌਥੇ ਦਿਨ ਦਿਨ ਦੌਰਾਨ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 46.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਸੀ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ‘ਚ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਗਰਮੀ ਦੀ ਲਹਿਰ ਕਾਰਨ ਅੱਤ ਦੀ ਗਰਮੀ ਪੈ ਰਹੀ ਹੈ। ਹੁਣ ਰਾਤ ਨੂੰ ਵੀ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਛੇ ਜ਼ਿਲ੍ਹਿਆਂ ‘ਚ ਰਾਤ ਦਾ ਤਾਪਮਾਨ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ।
ਚੰਡੀਗੜ੍ਹ ਤੇ ਮੁਹਾਲੀ ‘ਚ ਰਾਤ ਦਾ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਲਗਾਤਾਰ ਚੌਥੇ ਦਿਨ ਦਿਨ ਦੌਰਾਨ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 46.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਸੀ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।
ਉੱਥੇ ਹੀ ਲੁਧਿਆਣਾ ਤੇ ਪਠਾਨਕੋਟ ‘ਚ ਵੱਧ ਤੋਂ ਵੱਧ ਤਾਪਮਾਨ 44.4 ਤੇ 44.3 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਚੰਡੀਗੜ੍ਹ ਨੇ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਲੂ ਦੀ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਰਾਤਾਂ ਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦਾ ਮਤਲਬ ਹੈ ਕਿ ਰਾਤ ਆਮ ਨਾਲੋਂ ਜ਼ਿਆਦਾ ਗਰਮ ਹੋਵੇਗੀ। ਰਾਤ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਤਕ ਪਹੁੰਚਣ ਦੀ ਸੰਭਾਵਨਾ ਹੈ।
ਕਈ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਦੂਜੇ ਪਾਸੇ ਖੇਤੀ ਮਾਹਿਰਾਂ ਅਨੁਸਾਰ ਜੇਕਰ ਰਾਤ ਦਾ ਤਾਪਮਾਨ ਆਮ ਨਾਲੋਂ ਵਧ ਰਿਹਾ ਤਾਂ ਇਹ ਫ਼ਸਲਾਂ ਲਈ ਬਹੁਤ ਨੁਕਸਾਨਦਾਇਕ ਸਾਬਤ ਹੋਵੇਗਾ। ਇਸ ਦੇ ਨਾਲ ਹੀ ਰਾਜਸਥਾਨ ‘ਚ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਹਰਿਆਣਾ ਦਾ ਹਿਸਾਰ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 47.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।