ਸਾਜਿਸ਼ ਦੇ ਤਹਿਤ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਨਿੱਜੀ ਪਲਾਂ ਦੀ ਵੀਡੀਓ ਬਣਾ ਕੇ ਆਪਣੀ ਪਤਨੀ ਦੇ ਪ੍ਰੇਮੀ ਕੋਲੋਂ 50 ਹਜਾਰ ਰੁਪਏ ਵਸੂਲ ਲਏ l
ਰਕਮ ਹਾਸਲ ਕਰਨ ਤੋਂ ਬਾਅਦ ਮੁਲਜਮ ਆਪਣੀ ਪਤਨੀ ਅਤੇ ਸਾਥੀ ਨਾਲ ਮਿਲ ਕੇ ਉਸ ਵਿਅਕਤੀ ਨੂੰ ਬਲੈਕਮੇਲ ਕਰਨ ਲੱਗ ਪਿਆl ਇਸ ਮਾਮਲੇ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋ ਦੀ ਪੁਲਿਸ ਨੇ ਪੜਤਾਲ ਸ਼ੁਰੂ ਕੀਤੀ ਅਤੇ ਪਿੰਡ ਕਿਲਾ ਰਾਏਪੁਰ ਦੇ ਰਹਿਣ ਵਾਲੇ ਬਿੱਟੂ ਦੀ ਸ਼ਿਕਾਇਤ ਤੇ ਪਿੰਡ ਸੇਖਾ ਥਾਣਾ ਮਲੋਦ ਖੰਨਾ ਦੇ ਰਹਿਣ ਵਾਲੇ ਕਮਲਪ੍ਰੀਤ ਸਿੰਘ, ਕਰਨਵੀਰ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਦੇ ਖਿਲਾਫ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਿੱਟੂ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਉਹ ਆਪਣੇ ਘਰ ਵਿੱਚ ਸਹਿਮਤੀ ਦੇ ਨਾਲ ਔਰਤ ਨਾਲ ਸਰੀਰਕ ਸਬੰਧ ਬਣਾ ਰਿਹਾ ਸੀ l ਇਸੇ ਦੌਰਾਨ ਕਰਨਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਜ਼ਬਰਦਸਤੀ ਉਸਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦੇ ਨਿਜੀ ਪਲਾਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਲੱਗ ਪਏ l ਬਿੱਟੂ ਇਸ ਗੱਲ ਤੋਂ ਬੇਖਬਰ ਸੀ ਕਿ ਇਸ ਸਾਰੇ ਮਾਮਲੇ ਵਿੱਚ ਕਰਨਵੀਰ ਸਿੰਘ ਦੀ ਪਤਨੀ ਵੀ ਸਾਜਿਸ਼ ਦਾ ਹਿੱਸਾ ਹੈl ਮੁਲਜਮਾਂ ਨੇ ਡਰਾ ਧਮਕਾ ਕੇ ਬਿੱਟੂ ਕੋਲੋਂ 50 ਹਜਾਰ ਰੁਪਏ ਦੀ ਰਕਮ ਹਾਸਲ ਕਰ ਲਈ l ਕੁਝ ਦਿਨਾਂ ਬਾਅਦ ਮੁਲਜਮ ਉਸਨੂੰ ਫੋਨ ਕਰਕੇ ਬਲੈਕਮੇਲ ਕਰਨ ਲੱਗ ਪਏ ਅਤੇ ਉਸ ਕੋਲੋਂ ਹੋਰ ਪੈਸਿਆਂ ਦੀ ਮੰਗ ਕੀਤੀ l ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੁਭਾਸ਼ ਚੰਦ ਨੇ ਦੱਸਿਆ ਕਿ ਮਾਮਲਾ ਜਿਸ ਤਰ੍ਹਾਂ ਹੀ ਪੁਲਿਸ ਦੇ ਧਿਆਨ ਵਿੱਚ ਆਇਆ ਤਾਂ ਮੁਲਜਮਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਗਈ l ਇਸ ਮਾਮਲੇ ਵਿੱਚ ਪੁਲਿਸ ਨੇ ਕਰਨਵੀਰ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਦੇ ਖਿਲਾਫ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸੁਭਾਸ਼ ਚੰਦ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਸ਼ੁਕਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।