ਯੂਨੀਅਨ ਨੇ ਸ਼ਾਂਤ ਮਈ ਢੰਗ ਨਾਲ ਪ੍ਰਧਾਨ ਮੰਤਰੀ ਨਾਲ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਸ਼ਾਂਤੀ ਪੂਰਵਕ ਗੱਲ ਕਰਨੀ ਸੀ ਪਰ ਪੁਲਿਸ ਨੇ ਸਾਨੂੰ ਰੈਲੀ ਤੇ ਜਾਣ ਤੋਂ ਪਹਿਲਾਂ ਹੀ ਸਾਡੇ ਘਰੇ ਘਰੀਂ ਪੁਲਿਸ ਭੇਜ ਕੇ ਸਾਨੂੰ ਬੰਦ ਕਰ ਦਿੱਤਾ ਤਾਂ ਜੋ ਅਸੀਂ ਪ੍ਰਧਾਨ ਮੰਤਰੀ ਨੂੰ ਮਿਲ ਨਾ ਸਕੀਏ…
ਲੋਕ ਸਭਾ ਚੋਣਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿੱਚ ਵਿਸ਼ਾਲ ਰੈਲੀ ਵਿਚ ਸ਼ਿਰਕਤ ਕਰਨ ਲਈ ਜਲੰਧਰ ਆ ਰਹੇ ਹਨ ਉਸ ਨੂੰ ਮੁੱਖ ਰੱਖਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘ ਪੁਰੀ ਫਿਲੌਰ ਨੂੰ ਉਨ੍ਹਾਂ ਦੇ ਆਪਣੇ ਹੀ ਘਰ ਵਿੱਚ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਪ੍ਰਧਾਨ ਮੰਤਰੀ ਦੀ ਰੈਲੀ ਵਿਚ ਆ ਕੇ ਕੋਈ ਵਿਘਨ ਨਾ ਪਾ ਸਕਣ। ਪਁਤਰਕਾਰਾਂ ਨਾਲ ਫੋਨ ‘ਤੇ ਗੱਲ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਸਾਡੀ ਯੂਨੀਅਨ ਨੇ ਸ਼ਾਂਤ ਮਈ ਢੰਗ ਨਾਲ ਪ੍ਰਧਾਨ ਮੰਤਰੀ ਨਾਲ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਸ਼ਾਂਤੀ ਪੂਰਵਕ ਗੱਲ ਕਰਨੀ ਸੀ ਪਰ ਪੁਲਿਸ ਨੇ ਸਾਨੂੰ ਰੈਲੀ ਤੇ ਜਾਣ ਤੋਂ ਪਹਿਲਾਂ ਹੀ ਸਾਡੇ ਘਰੇ ਘਰੀਂ ਪੁਲਿਸ ਭੇਜ ਕੇ ਸਾਨੂੰ ਬੰਦ ਕਰ ਦਿੱਤਾ ਤਾਂ ਜੋ ਅਸੀਂ ਪ੍ਰਧਾਨ ਮੰਤਰੀ ਨੂੰ ਮਿਲ ਨਾ ਸਕੀਏ।