Wednesday, October 16, 2024
Google search engine
HomeCrimeਚੋਣ ਜ਼ਾਬਤੇ ਦੀ ਉਲੰਘਣਾ ਦੌਰਾਨ ਆਬਕਾਰੀ ਵਿਭਾਗ ਨੇ ਫੜੀ 19557 ਲੀਟਰ ਨਾਜਾਇਜ਼...

ਚੋਣ ਜ਼ਾਬਤੇ ਦੀ ਉਲੰਘਣਾ ਦੌਰਾਨ ਆਬਕਾਰੀ ਵਿਭਾਗ ਨੇ ਫੜੀ 19557 ਲੀਟਰ ਨਾਜਾਇਜ਼ ਸ਼ਰਾਬ

ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਲ੍ਹਿਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ

 ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ। ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ।

ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਆਬਕਾਰੀ ਟੀਮ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਾਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਨ੍ਹਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਲ੍ਹਿਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments