ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਜਿਸ ਲਈ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਪੱਤਰ ਵੀ ਲਿਖਿਆ ਸੀ।
ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ (Sheetal Angural) ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਜਿਸ ਲਈ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਪੱਤਰ ਵੀ ਲਿਖਿਆ ਸੀ। ਇਸ ਵਿਚ ਉਨ੍ਹਾਂ ਲਿਖਿਆ ਸੀ ਕਿ ਜੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਤਾਂ ਉਹ ਅਦਾਲਤ ਜਾਣਗੇ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਦਰਅਸਲ ਅੰਗੁਰਾਲ ਲੋਕ ਸਭਾ ਚੋਣਾਂ ਦੌਰਾਨ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸੀ।