ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਿਰਨ ਖੇਰ ਇਸ ਸੀਟ ਤੋਂ ਜਿੱਤੇ ਸਨ। ਚੰਡੀਗੜ੍ਹ ਵਿੱਚ ਉਨ੍ਹਾਂ ਨੂੰ 50.64 ਫੀਸਦੀ ਵੋਟਾਂ ਮਿਲੀਆਂ ਜਦਕਿ ਕਾਂਗਰਸ ਦੇ ਪਵਨ ਬਾਂਸਲ ਨੂੰ 40.35 ਫੀਸਦੀ ਵੋਟਾਂ ਮਿਲੀਆਂ।
ਚੰਡੀਗੜ੍ਹ ਲੋਕ ਸਭਾ ਸੀਟ ‘ਤੇ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਹਾਸਲ ਕਰ ਲਈ ਪਰ ਭਾਜਪਾ ਵੱਲੋਂ ਇਤਰਾਜ਼ ਕੀਤੇ ਜਾਣ ਤੋਂ ਬਾਅਦ ਵੋਟਾਂ ਦੀ ਗਿਣਤੀ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਾਜਪਾ ਦੇ ਸੰਜੇ ਟੰਡਨ ਨੂੰ 3500 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸ ਵਾਰ ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ (Kirron Kher) ਦੀ ਟਿਕਟ ਰੱਦ ਕਰ ਕੇ ਸੰਜੇ ਟੰਡਨ (Sanjay Tandon) ਨੂੰ ਦਿੱਤੀ ਸੀ ਜਦਿਕ ਬਸਪਾ ਦੀ ਰਿਤੂ ਸਿੰਘ ਵੀ ਚੋਣ ਮੈਦਾਨ ਵਿੱਚ ਸਨ। ਦੱਸ ਦੇਈਏ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਿਰਨ ਖੇਰ ਇਸ ਸੀਟ ਤੋਂ ਜਿੱਤੇ ਸਨ। ਚੰਡੀਗੜ੍ਹ ਵਿੱਚ ਉਨ੍ਹਾਂ ਨੂੰ 50.64 ਫੀਸਦੀ ਵੋਟਾਂ ਮਿਲੀਆਂ ਜਦਕਿ ਕਾਂਗਰਸ ਦੇ ਪਵਨ ਬਾਂਸਲ ਨੂੰ 40.35 ਫੀਸਦੀ ਵੋਟਾਂ ਮਿਲੀਆਂ।
ਚੰਡੀਗੜ੍ਹ ਤੋਂ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ 3500 ਵੋਟਾਂ ਦੇ ਫ਼ਰਕ ਨਾਲ ਭਾਜਪਾ ਉਮੀਦਵਾਰ ਸੰਜੇ ਟੰਡਨ ਤੋਂ ਜਿੱਤੇ। ਹਾਲਾਂਕਿ ਭਾਜਪਾ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਕਾਉਂਟਿੰਗ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ 13ਵੇਂ ਰਾਉਂਡ ਤੋਂ ਬਾਅਦ 6,076 ਵੋਟਾਂ ਨਾਲ ਅੱਗੇ। ਇੰਡੀਆ ਗਠਜੋੜ ਦੇ ਮਨੀਸ਼ ਤਿਵਾੜੀ ਨੂੰ 1,92,814 ਵੋਟਾਂ ਜਦਕਿ ਭਾਜਪਾ ਦੇ ਸੰਜੇ ਟੰਡਨ ਨੂੰ 1,86,738 ਵੋਟਾਂ ਪਈਆਂ।





