ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਹੈ।
ਦੇਸ਼ ‘ਚ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਅੱਜ ਆ ਗਏ ਹਨ। ਜੇ ਗੱਲ ਪੰਜਾਬ ਸੂਬੇ ਦੇ ਲੋਕ ਸਭਾ ਹਲਕੇ ਫਿਰੋਜ਼ਪੁਰ ਦੀ ਕਰੀਏ ਤਾਂ ਇੱਥੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਨਰਦੇਵ ਬੌਬੀ ਮਾਨ, ਭਾਜਪਾ ਦੇ ਰਾਣਾ ਗੁਰਮੀਤ ਸੋਢੀ ਤੇ ਆਪ ਦੇ ਜਗਦੀਪ ਸਿੰਘ ਕਾਕਾ ਬਰਾੜ ਚੋਣ ਮੈਦਾਨ ‘ਚ ਸਨ। ਅੱਜ ਆਏ ਨਤੀਜਿਆਂ ‘ਚ ਲੋਕ ਸਭਾ ਹਲਕਸੀਟ ‘ਤੇ ਹੀ ਸਭ ਤੋਂ ਵੱਧ ਰੋਚਕ ਮੁਕਾਬਲਾ ਦੇਖਣ ਨੂੰ ਮਿਲਿਆ ਤੇ ਇੱਥੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 3400 ਵੋਟਾਂ ਨਾਲ ਜੇਤੂ ਐਲਾਨ ਗਏ।
ਜ਼ਿਕਰਯੋਗ ਹੈ ਕਿ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਹੈ। ਹਾਲਾਂਕਿ ਇਸ ਵਾਰ ਸੁਖਬੀਰ ਬਾਦਲ ਮੈਦਾਨ ਵਿਚ ਨਹੀਂ ਹਨ। ਉਨ੍ਹਾਂ ਦੀ ਥਾਂ ਅਕਾਲੀ ਦਲ ਵੱਲੋਂ ਨਰਦੇਵ ਬੌਬੀ ਮਾਨ ਚੋਣ ਮੈਦਾਨ ਵਿਚ ਹਨ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ, ਜੋ ਪਹਿਲਾਂ ਹੀ ਅਕਾਲੀ ਦਲ ਦੀ ਟਿਕਟ ‘ਤੇ ਇਹ ਸੀਟ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ‘ਆਪ’ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਚੋਣ ਮੈਦਾਨ ਵਿਚ ਹਨ।
ਪਿਛਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੋਂ ਜਿੱਤੇ ਸਨ। ਉਨ੍ਹਾਂ ਨੂੰ ਕੁੱਲ 633427 ਵੋਟਾਂ ਮਿਲੀਆਂ, ਜਦੋਂਕਿ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਕੁੱਲ 434577 ਵੋਟਾਂ ਮਿਲੀਆਂ ਸਨ। ਜਿੱਤ ਦਾ ਫ਼ਰਕ 198850 ਵੋਟਾਂ ਦਾ ਰਿਹਾ ਸੀ।





