ਬਠਿੰਡਾ ਵਿਖੇ ਅੱਜ ਚੜ੍ਹਦੀ ਸਵੇਰ ਹੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ,
ਪੰਜਾਬ ਵਿੱਚ ਵੱਧ ਰਹੇ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਦਿਨ ਚੜ੍ਹਦੇ ਹੀ ਪੁਲਿਸ ਪਾਰਟੀ ਵੱਲੋਂ ਬਠਿੰਡਾ ਦੇ ਸ਼ੱਕੀ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਨਸ਼ੇ ਨਾਲ ਜੁੜੇ ਅਤੇ ਅਪਰਾਧਿਕ ਵਿਰਤੀ ਦੇ ਲੋਕਾਂ ‘ਤੇ ਘਰਾਂ ‘ਤੇ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲਿਸ ਵੱਲੋਂ ਸ਼ੱਕੀ ਲੋਕਾਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ। ਇਸ ਦੌਰਾਨ ਸਰਚ ਅਭਿਆਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਖਿਲਾਫ ਇਸੇ ਤਰ੍ਹਾਂ ਲਿਆ ਜਾਵੇਗਾ।
ਸ਼ੱਕੀ ਸਮਾਨ ਦੀ ਹੋਈ ਬਰਾਮਦਗੀ: ਦੱਸਣਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਵੱਲੋਂ ਸਮੇਂ-ਸਮੇਂ ਸਿਰ ਵੱਡੇ ਐਕਸ਼ਨ ਲਏ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ਅੱਜ ਦਿਨ ਚੜਦੇ ਹੀ ਬਠਿੰਡਾ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਦੇ ਘਰਾਂ ‘ਚੋਂ ਛਾਪੇਮਾਰੀ ਦੌਰਾਨ ਪੁਲਿਸ ਨੂੰ ਕੁਝ ਸ਼ੱਕੀ ਸਮਾਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ।
ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੀ ਗਈ ਛਾਪੇ ਦੁੱਧ ਮਾਰੀ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਸ਼ੱਕੀ ਸਮਾਨ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕਾਨੂੰਨ ਨੂੰ ਭੰਗ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ : ਜਾਣਕਾਰੀ ਦਿੰਦੇ ਹੋਏ ਸੀਆਈ ਸਟਾਫ ਤੇ ਇੰਚਾਰਜ ਕਰਨਵੀਰ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾ ਖਿਲਾਫ ਪਹਿਲਾਂ ਵੀ ਪੁਲਿਸ ਵੱਲੋਂ ਇਸੇ ਤਰ੍ਹਾਂ ਦੇ ਐਕਸ਼ਨ ਲਏ ਜਾਂਦੇ ਰਹੇ ਹਨ।
ਉਹਨਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਲੋਕ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨਗੇ ਉਹਨਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਉਹਨਾਂ ਕਿਹਾ ਕਿ ਅੱਜ ਇਹ ਸਰਚ ਅਭਿਆਨ ਦੌਰਾਨ ਉਹਨਾਂ ਵੱਲੋਂ ਕਈ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਾਂਚ ਪੜਤਾਲ ਤੋਂ ਬਾਅਦ ਇਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।