ਐਤਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਸੋਮਵਾਰ ਸਵੇਰੇ ਪੀਐਮਓ ਪਹੁੰਚੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ੍ਅਹੁਦਾ ਸੰਭਾਲ ਲਿਆ ਹੈ। ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ‘ਤੇ ਦਸਤਖਤ ਕੀਤੇ।
ਇਸ ਨਾਲ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਲਗਭਗ 20,000 ਕਰੋੜ ਰੁਪਏ ਵੰਡੇ ਜਾਣਗੇ। ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਸੋਮਵਾਰ ਨੂੰ ਸਾਊਥ ਬਲਾਕ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਪਹੁੰਚੇ। ਹੁਣ ਸਾਰਿਆਂ ਦੀ ਨਜ਼ਰ ਵਿਭਾਗਾਂ ਦੀ ਵੰਡ ‘ਤੇ ਹੈ।
ਨਵੀਂ ਕੈਬਨਿਟ ਵਿੱਚ 30 ਕੈਬਨਿਟ ਮੰਤਰੀ, 5 ਰਾਜ ਮੰਤਰੀ ਸੁਤੰਤਰ ਚਾਰਜ ਵਾਲੇ ਅਤੇ 36 ਰਾਜ ਮੰਤਰੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਨਵੇਂ ਮੰਤਰੀਆਂ ਦੀ ਪਹਿਲੀ ਕੈਬਨਿਟ ਮੀਟਿੰਗ ਦਿਨ ਵੇਲੇ ਹੋਣ ਦੀ ਸੰਭਾਵਨਾ ਹੈ।
ਐਤਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ‘ਚ ਆਯੋਜਿਤ ਸਮਾਰੋਹ ‘ਚ ਪ੍ਰਧਾਨ ਮੰਤਰੀ ਮੋਦੀ ਨੇ 71 ਮੰਤਰੀਆਂ ਦੇ ਨਾਲ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸਹੁੰ ਚੁੱਕਣ ਤੋਂ ਬਾਅਦ, ਪੀਐਮ ਮੋਦੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਕਿ ਉਹ 140 ਕਰੋੜ ਭਾਰਤੀਆਂ ਦੀ ਸੇਵਾ ਕਰਨ ਅਤੇ ਭਾਰਤ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਮੰਤਰੀ ਮੰਡਲ ਦੇ ਨਾਲ ਕੰਮ ਕਰਨ ਲਈ ਉਤਸੁਕ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀਆਂ ਦੀ ਇਹ ਟੀਮ ਨੌਜਵਾਨਾਂ ਅਤੇ ਤਜ਼ਰਬੇ ਦਾ ਸੁਮੇਲ ਹੈ। ਅਸੀਂ ਲੋਕਾਂ ਦੇ ਜੀਵਨ ਨੂੰ ਸੁਧਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਪੀਐਮ ਮੋਦੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਲਗਾਤਾਰ ਤਿੰਨ ਵਾਰ ਸੇਵਾ ਕਰਨ ਵਾਲੇ ਦੂਜੇ ਪ੍ਰਧਾਨ ਮੰਤਰੀ ਹਨ।
ਕੇਂਦਰੀ ਰਾਜ ਮੰਤਰੀ ਵਜੋਂ ਸਹੁੰ ਚੁੱਕਣ ‘ਤੇ, ਭਾਜਪਾ ਨੇਤਾ ਮੁਰਲੀਧਰ ਮੋਹੋਲ ਨੇ ਕਿਹਾ, “ਇਹ ਇੱਕ ਵੱਡਾ ਮੌਕਾ ਹੈ ਜੋ ਮੇਰੀ ਲੀਡਰਸ਼ਿਪ ਅਤੇ ਪਾਰਟੀ ਨੇ ਮੈਨੂੰ ਦਿੱਤਾ ਹੈ…ਰਾਸ਼ਟਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਤੇ ਭਰੋਸਾ ਕੀਤਾ ਹੈ..ਮੈਨੂੰ ਉਨ੍ਹਾਂ ਦੀਆਂ ਉਮੀਦਾਂ ‘ਤੇ ਕੰਮ ਕਰਨਾ ਹੋਵੇਗਾ। ਜਨਤਾ,ਮੈਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।