Wednesday, October 16, 2024
Google search engine
HomeCrimeਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ਨੂੰ ਕੁੱਟਣ ਦਾ ਮਾਮਲਾ ਭਖਿਆ

ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ਨੂੰ ਕੁੱਟਣ ਦਾ ਮਾਮਲਾ ਭਖਿਆ

ਮਜੀਠੀਆ ਨੇ ਵੀਡੀਓ ਸਾਂਝੀ ਕਰਕੇ ਚੁੱਕੇ ਸਵਾਲ

ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਸਵਾਲ ਚੁੱਕੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ, ‘‘ਮੈਂ ਕੈਥਲ ਹਰਿਆਣਾ ਵਿਚ ਇੱਕ ਸਿੱਖ ਨੌਜਵਾਨ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਫ਼ਰਤੀ ਅਪਰਾਧ ਕੰਗਨਾ ਰੌਣਤ ਵੱਲੋਂ ਸਿੱਖ ਕੌਮ ਖ਼ਿਲਾਫ਼ ਕੀਤੀਆਂ ਗੱਲਾਂ ਦਾ ਨਤੀਜਾ ਹੈ।

ਮੈਂ ਭਾਜਪਾ ਹਾਈਕਮਾਂਡ ਨੂੰ ਬੇਨਤੀ ਕਰਦਾ ਹਾਂ ਕਿ ਕੰਗਨਾ ਵੱਲੋਂ ਆਪਣੇ ਟਵੀਟ ਰਾਹੀਂ ਸਿੱਖ ਭਾਈਚਾਰੇ ਵਿਰੁੱਧ ਫੈਲਾਈ ਜਾ ਰਹੀ ਨਫ਼ਰਤ ਦਾ ਨੋਟਿਸ ਲਿਆ ਜਾਵੇ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments